Thursday, April 16, 2026

Punjab

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 16, 2026 07:21 PM

ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80, 000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤਾ ਕੋਲੋਂ 33, 000 ਰੁਪਏ (15, 000 ਰੁਪਏ ਨਕਦ ਅਤੇ 18, 000 ਰੁਪਏ ਆਨਲਾਈਨ/ਕਿਊਆਰ ਕੋਡ ਰਾਹੀਂ) ਰਿਸ਼ਵਤ ਵਜੋਂ ਲਏ।

ਰਿਸ਼ਵਤ ਲੈਣ ਸਬੰਧੀ ਆਡੀਓ ਰਿਕਾਰਡਿੰਗ, ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਸਮੇਤ ਹੋਰ ਸਬੰਧਿਤ ਸਬੂਤ ਉਪਲਬਧ ਹਨ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ISI ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

“ਆਮ ਘਰਾਂ ਦਾ ਕਾਕਾ” ਖਾਸ ਲੋਕਾਂ ਦੀ ਸੇਵਾ ਵਿੱਚ ਮਸ਼ਰੂਫ ਭਗਵੰਤ ਮਾਨ ਦੀ ਆਪ ਸਰਕਾਰ ਦਾ ਚਾਰ ਸਾਲਾ ਲੋਕ ਵਿਰੋਧੀ ਰਾਜ

ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ