Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 15, 2026 07:49 PM

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ। ਪੀਐਸਪੀਸੀਐਲ ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10, 000 ਰੁਪਏ ਭਾਵ 02 ਫਾਈਲਾਂ ਲਈ 20, 000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ, ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਸ਼ਿਆਰਪੁਰ 'ਚ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ

ਸੁਰਜੀਤ ਸਿੰਘ ਰੱਖੜਾ 'ਆਪ' ਵਿੱਚ ਸ਼ਾਮਲ ਹੋਣਗੇ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ, ਮੋਹਾਲੀ ਬਾਰਡਰ 'ਤੇ ਹੋਈ ਪੁਲਿਸ ਨਾਲ ਝੜਪ

ਪਟਿਆਲਾ ਕੇਂਦਰੀ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ