Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਵਿਜੀਲੈਂਸ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | April 30, 2026 07:51 PM

ਚੰਡੀਗੜ੍ਹ, 30 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ 'ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਬੈਂਕ ਨੂੰ ਆਪਣਾ ਸਾਰਾ ਕਰਜ਼ਾ ਵਾਪਸ ਕਰ ਦਿੱਤਾ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੈਂਕ ਦੇ ਕਰਜ਼ੇ ਦਾ ਨਿਪਟਾਰਾ ਕਰਨ 'ਤੇ ਦੋਸ਼ੀ ਪਟਵਾਰੀ ਨੇ ਇਸ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਬਦਲੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਟ੍ਰਾਈਡੈਂਟ ਗਰੁੱਪ ਫੈਕਟਰੀ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਛਾਪਾ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ - CM ਮਾਨ

CM ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਚੀਮਾ