Friday, September 25, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਵਿਜੀਲੈਂਸ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 25, 2026 07:06 PM

ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35, 000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ, ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪੀਏਯੂ ਲੁਧਿਆਣਾ ਵਿਖੇ 28 ਸਤੰਬਰ ਨੂੰ ਹੋਵੇਗਾ ਵਿਸ਼ਾਲ ਪ੍ਰੋਗਰਾਮ 'ਜਸ਼ਨ-ਏ-ਇਨਕਲਾਬ': ਪਰਮਿੰਦਰ ਗੋਲਡੀ

ਕਾਂਗਰਸ ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਕੀਤਾ ਮੁਆਫ਼

ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ

ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ