Wednesday, March 18, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦਾ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਗ੍ਰਿਫ਼ਤਾਰ

PUNJAB NEWS EXPRESS | November 30, 2025 11:29 PM

*ਸ਼ਰਾਬ ਕੰਪਨੀ ਆਕਾਸ਼ ਸਪ੍ਰਿਤੀ, ਯੂਵੀ ਐਂਟਰਪ੍ਰਾਈਜ਼, ਏਡੀ ਐਂਟਰਪ੍ਰਾਈਜ਼ ਰਾਹੀਂ ਪੈਸੇ ਟ੍ਰਾਂਸਫਰ ਕਰਨ ਦੇ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
*ਸਾਬਕਾ ਮੰਤਰੀ ਨੇ ਗੁਲਾਟੀ ਰਾਹੀਂ ਸ਼ਿਮਲਾ ਅਤੇ ਦਿੱਲੀ ਵਿੱਚ ਬਣਾਈਆਂ ਜਾਇਦਾਦਾਂ
ਚੰਡੀਗੜ੍ਹ: 
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਰਾਬ ਕੰਪਨੀ ਆਕਾਸ਼ ਸਪ੍ਰਿਤੀ, ਯੂਵੀ ਐਂਟਰਪ੍ਰਾਈਜ਼, ਏਡੀ ਐਂਟਰਪ੍ਰਾਈਜ਼ ਰਾਹੀਂ ਪੈਸੇ ਟ੍ਰਾਂਸਫਰ ਕਰਨ ਸਬੰਧੀ ਕੇਸ ਵਿੱਚ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੁਲਾਟੀ ਰਾਹੀਂ ਸ਼ਿਮਲਾ ਅਤੇ ਦਿੱਲੀ ਵਿੱਚ ਜਾਇਦਾਦਾਂ ਬਣਾਈਆਂ ਸਨ। ਮੁਲਜ਼ਮ ਹਰਪ੍ਰੀਤ ਸਿੰਘ ਗੁਲਾਟੀ ਨੂੰ ਮਜੀਠੀਆ ਕੇਸ ਦੇ ਸਬੰਧ ਵਿੱਚ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮੋਹਾਲੀ ਦੀ ਇੱਕ ਅਦਾਲਤ ਵੱਲੋਂ ਉਸਨੂੰ ਛੇ ਦਿਨਾਂ ਦਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਸ਼ਰਾਬ ਦੇ ਲਾਇਸੈਂਸਾਂ ਸਬੰਧੀ ਹੇਰਫੇਰ ਅਤੇ ਉਸ ਦੀਆਂ ਕੰਪਨੀਆਂ ਤੇ ਪਰਿਵਾਰ ਦੇ ਉਸ ਦੇ ਚਹੇਤੇ ਸ਼ਰਾਬ ਕਾਰੋਬਾਰੀਆਂ ਨਾਲ ਫੰਡਾਂ ਦੇ ਸ਼ੱਕੀ ਲੈਣ-ਦੇਣ ਸਬੰਧੀ ਗੰਭੀਰ ਦੋਸ਼ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ 2007 ਵਿੱਚ ਅਕਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਉਪਰੰਤ ਸ਼ਰਾਬ ਸੈਕਟਰ ਆਦਿ 'ਤੇ ਕਥਿਤ ਤੌਰ 'ਤੇ ਸਿਆਸੀ ਕਬਜ਼ਾ ਹੋ ਗਿਆ ਸੀ। ਮਜੀਠੀਆ ਅਤੇ ਕਾਰ ਡੀਲਰ ਤੋਂ ਸ਼ਰਾਬ ਕਾਰੋਬਾਰੀ ਬਣੇ ਹਰਪ੍ਰੀਤ ਸਿੰਘ ਗੁਲਾਟੀ, ਜਿਸ ਨੇ ਮਜੀਠਿਆ ਦੇ ਸਿਆਸੀ ਪ੍ਰਭਾਵ ਤੋਂ ਲਾਭ ਉਠਾਇਆ, ਦਰਮਿਆਨ ਗੱਠਜੋੜ ਦਾ ਦੋਸ਼ ਲਗਾਇਆ ਗਿਆ।

ਉਹਨਾਂ ਦੱਸਿਆ ਕਿ ਗੁਲਾਟੀ ਦੀਆਂ ਫਰਮਾਂ ਨੇ ਕਥਿਤ ਤੌਰ 'ਤੇ 2008 ਤੋਂ ਮਜੀਠੀਆ ਦੇ ਇਸ਼ਾਰੇ 'ਤੇ ਸ਼ਰਾਬ ਦੇ ਲਾਇਸੈਂਸ ਪ੍ਰਾਪਤ ਕੀਤੇ ਅਤੇ ਇਸ ਵਪਾਰ ਵਿੱਚ ਪੈਰ ਪਸਾਰੇ ਅਤੇ ਅਹੁਦੇ ਦੀ ਦੁਰਵਰਤੋਂ ਕੀਤੀ। ਗੁਲਾਟੀ ਦੀਆਂ ਫਰਮਾਂ ਨੇ ਕਥਿਤ ਤੌਰ 'ਤੇ ਮਜੀਠੀਆ ਦੀਆਂ ਕੰਪਨੀਆਂ ਅਤੇ ਪਰਿਵਾਰ ਨੂੰ 4.25 ਕਰੋੜ ਰੁਪਏ (2008-09) ਅਤੇ 1.40 ਕਰੋੜ ਰੁਪਏ (2009-10) ਦਾ ਭੁਗਤਾਨ ਕੀਤਾ। ਇਸ ਤੋਂ ਇਲਾਵਾ ਇੱਕ ਸੈਨਿਕ ਫਾਰਮ, ਦਿੱਲੀ ਵਿੱਚ ਇੱਕ ਫਾਰਮ ਹਾਊਸ ਅਤੇ ਹੋਰ ਪਰਿਵਾਰਕ ਲਾਭਾਂ ਲਈ ਫੰਡਿੰਗ ਕੀਤੀ। ਸਾਲ 2014-15 ਵਿੱਚ ਇਸੇ ਤਰੀਕੇ ਨਾਲ ਹੋਰ 5.49 ਕਰੋੜ ਰੁਪਏ ਭੇਜੇ ਗਏ ਜਿਸ ਨਾਲ ਮਜੀਠੀਆ ਦੀਆਂ ਕੰਪਨੀਆਂ ਲਈ ਕਰਜ਼ੇ ਦੀ ਅਦਾਇਗੀ ਕੀਤੀ ਗਈ।

ਉਹਨਾਂ ਕਿਹਾ, ‘ਹੁਣ ਤੱਕ, ਮੁਲਜ਼ਮ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਕੰਪਨੀਆਂ ਵਿੱਚ ਲਗਭਗ 10, 00, 00, 000 ਰੁਪਏ ਦੇ ਲੈਣ-ਦੇਣ ਸਾਹਮਣੇ ਆਏ ਹਨ ਅਤੇ ਜਾਂਚ ਤੋਂ ਪਤਾ ਚੱਲ ਰਿਹਾ ਹੈ ਕਿ ਕਰੋੜਾਂ ਰੁਪਏ ਦੇ ਅਜਿਹੇ ਹੋਰ ਲੈਣ-ਦੇਣ ਹੋਏ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਲੈਣ-ਦੇਣ ਕਿਸੇ ਵਪਾਰ ਜਾਂ ਕਿਸੇ ਵੀ ਜਾਇਜ਼ ਵਪਾਰਕ ਸੌਦੇ ਨਾਲ ਸਬੰਧਤ ਨਹੀਂ ਸਨ ਅਤੇ ਇਹ ਵੰਡ ਬਿਨਾਂ ਕਿਸੇ ਵਪਾਰਕ ਤਰਕ ਅਤੇ ਪ੍ਰਮਾਣਿਕਤਾ ਤੋਂ ਅਸੁਰੱਖਿਅਤ ਫੰਡ ਟ੍ਰਾਂਸਫਰ/ਲੇਅਰਡ ਐਡਵਾਂਸ ਦੇ ਰੂਪ ਵਿੱਚ ਭੇਜੇ ਗਏ ਸਨ।’

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ