Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 18, 2026 06:20 PM

ਚੰਡੀਗੜ੍ਹ, 18 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1, 00, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1, 00, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਪ੍ਰਭਾਵੀ ਸਾਧਨ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ 'ਤੇ ਕੱਸੀ ਨਕੇਲ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ