Friday, June 26, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 26, 2026 07:45 PM

ਚੰਡੀਗੜ੍ਹ, 26 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1, 00, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।

ਇਸ ਤੋਂ ਇਲਾਵਾ, ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ 'ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ) ਲੁਧਿਆਣਾ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1, 00, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ‘ਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਬਰਾਮਦ ਕੀਤੇ ਗਏ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: CM ਮਾਨ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ 'ਚ ਤਿੰਨ ਮਹੀਨੇ ਦੇ ਰਾਸ਼ਨ ਲਈ ਮਿਲੇਗੀ ਇੱਕੋ ਪਰਚੀ

ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

SIR ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕਰ ਸਕਦੀ ਹੈ ਕੋਸ਼ਿਸ਼, ਹਰ ਵਲੰਟੀਅਰ ਸੁਚੇਤ ਰਹੇ: CM ਮਾਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

ਪੰਜਾਬ ਪੁਲਿਸ ਦੇ ASI ਨੇ ਸਰਵਿਸ ਪਿਸਤੌਲ ਨਾਲ ਕੀਤੀ ਖ਼ੁਦਕੁਸ਼ੀ