Thursday, April 16, 2026

Punjab

*ਵਿਜੀਲੈਂਸ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ*

ਪੰਜਾਬ ਨਿਊਜ਼ ਐਕਸਪ੍ਰੈੱਸ | April 16, 2026 06:43 PM

ਚੰਡੀਗੜ੍ਹ, 16 ਅਪ੍ਰੈਲ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਲ ਦਫ਼ਤਰ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਹਰਕਿੰਦਰ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਉਸ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ 25, 000 ਰੁਪਏ ਰਿਸ਼ਵਤ ਮੰਗੀ ਸੀ। ਇਸ ਸਬੰਧੀ ਮੁਲਜ਼ਮ ਪਟਵਾਰੀ ਪਹਿਲਾਂ ਹੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ISI ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

“ਆਮ ਘਰਾਂ ਦਾ ਕਾਕਾ” ਖਾਸ ਲੋਕਾਂ ਦੀ ਸੇਵਾ ਵਿੱਚ ਮਸ਼ਰੂਫ ਭਗਵੰਤ ਮਾਨ ਦੀ ਆਪ ਸਰਕਾਰ ਦਾ ਚਾਰ ਸਾਲਾ ਲੋਕ ਵਿਰੋਧੀ ਰਾਜ

ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ