Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 03:42 PM

ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25, 000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ 

ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ