Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 27, 2026 07:52 PM

ਚੰਡੀਗੜ੍ਹ, 27 ਸਤੰਬਰ 2026 : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ 1, 00, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਸੀ ਕਿ ਅਜਿਹਾ ਨਾ ਕਰਨ 'ਤੇ ਸ਼ਿਕਾਇਤਕਰਤਾ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾ ਦਿੱਤਾ ਜਾਵੇਗਾ। ਬਾਅਦ ਵਿੱਚ ਮੁਲਜ਼ਮ 80, 000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 20, 000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ ਅਤੇ 60, 000 ਰੁਪਏ ਹੋਰ ਮੰਗ ਰਿਹਾ ਸੀ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਿਸ਼ਵਤ ਦੀ 50, 000 ਰੁਪਏ ਦੀ ਕਿਸ਼ਤ ਐਸ.ਐਚ.ਓ. ਸੁਨੀਤਾ ਬਾਵਾ ਲਈ ਸੀ।

ਰਿਸ਼ਵਤ ਦੀ ਰਕਮ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀ.ਬੀ. ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵੀ.ਬੀ. ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਤੋਂ 50, 000 ਰੁਪਏ ਰਿਸ਼ਵਤ ਦੀ ਰਕਮ ਲੈਂਦਿਆਂ ਮੁਲਜ਼ਮ ਇੰਸਪੈਕਟਰ ਸੁਨੀਤਾ ਬਾਵਾ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਵੀ.ਬੀ. ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅੱਗੇ ਤਫ਼ਤੀਸ਼ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: CM ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ 'ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ - ਕਿਹਾ ਕੋਈ ਭੂਤ-ਪ੍ਰੇਤ ਨਹੀਂ ?

CM ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਵਾਸਤੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਇਕਜੁੱਟ ਹੋ ਕੇ ਅੰਦੋਲਨ ਕਰੋ: ਹਰਸਿਮਰਤ ਬਾਦਲ