Tuesday, July 14, 2026
ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈਖਾਲੜਾ ਤੋਂ ਪਰੇ: ਵਕੀਲ ਕੁਲਵੰਤ ਸਿੰਘ ਦੀ ਭੁੱਲੀ ਹੋਈ ਕਹਾਣੀ, ਉਸਦੇ ਪਰਿਵਾਰ ਦੀ ਹੱਤਿਆ ਅਤੇ ਐਸਐਸਪੀ ਅਜੀਤ ਸਿੰਘ ਸੰਧੂ ਦਾ ਪਰਛਾਵਾਂ

Punjab

ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 03:00 PM

ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10, 000 ਰੁਪਏ ਰਿਸ਼ਵਤ ਮੰਗੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ.ਐਸ.ਆਈ. ਨੂੰ 3, 000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7, 000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ।

ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

ਰਿਆਤ ਬਾਹਰਾ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਮਿਸ ਨਾਰਦਰਨ ਇੰਡੀਆ 2026 ਵਿੱਚ ਜਿੱਤੇ ਦੋ ਵੱਕਾਰੀ ਖਿਤਾਬ

ਜ਼ਰੂਰੀ ਖ਼ਬਰ: ਸੱਪ ਦੇ ਡੰਗ ਦਾ ਇਲਾਜ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਵਿੱਚ ਉਪਲਭਧ

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 3 ਅਗਸਤ ਤੋਂ

ਭਾਰਤ-ਅਮਰੀਕਾ ਸਮਝੌਤੇ ਦੇ ਵਿਰੋਧ 'ਚ ਕੱਲ੍ਹ ਦੇਸ਼ ਭਰ ਵਿੱਚ ਮੋਟਰਸਾਈਕਲ ਮਾਰਚ ਦਾ ਸੱਦਾ

ਮੌਨਸੂਨ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਕੁਲਜੀਤ ਰੰਧਾਵਾ ਅਧਿਕਾਰੀਆਂ ਨਾਲ ਮੀਟਿੰਗ

ਗੈਂਗਸਟਰਾਂ ’ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

ਤਰਨਤਾਰਨ 'ਚ 55 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ 'ਪ੍ਰੋਜੈਕਟ ਉਡਾਨ' ਸ਼ੁਰੂ: ਗਵਰਨਰ ਨੇ ਮਹਿਲਾ ਕੈਦੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ SIR ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ