Tuesday, July 14, 2026
ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂਪੰਜਾਬ ਕਾਂਗਰਸ ਵਿੱਚ ਬਗਾਵਤ ਹੋਰ ਤੇਜ਼; 92 ਹਲਕਿਆਂ ਦੇ ਆਗੂ ਰਾਜਾ ਵੜਿੰਗ ਨੂੰ ਹਟਾਉਣ ਦੀ ਮੰਗ ਕਰ ਰਹੇ ਹਨਖਾਲੜਾ ਮਾਮਲਾ: ਪੰਜਾਬ 'ਆਪ' ਨੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਦੋਸ਼ਾਂ ਨੂੰ ਖਾਰਜ ਕੀਤਾਜਸਵੰਤ ਸਿੰਘ ਖਾਲੜਾ ਦੇ ਅਗਵਾ ਅਤੇ ਕਤਲ ਕੇਸ ਵਿੱਚ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਫਰਾਰਸਤਲੁਜ ਨੂੰ ਲੈ ਕੇ ਭਾਜਪਾ ਵੰਡੀ ਹੋਈ ਹੈ: ਬਿੱਟੂ ਨੇ ਸਤਲੁਜ ਮਾਮਲੇ 'ਤੇ ਪੰਜਾਬ ਭਾਜਪਾ ਮੁਖੀ ਦਾ ਵਿਰੋਧ ਕੀਤਾਬਿੱਟੂ ਨੇ ਸਤਲੁਜ 'ਤੇ ਦਿਲਜੀਤ ਦੋਸਾਂਝ ਦੀ ਨਿੰਦਾ ਕੀਤੀ, ਦੋਸ਼ ਲਗਾਇਆ ਕਿ ਫਿਲਮ ਪੰਜਾਬ ਅੱਤਵਾਦ ਦੇ ਇੱਕ-ਪਾਸੜ ਬਿਰਤਾਂਤ ਨੂੰ ਉਤਸ਼ਾਹਿਤ ਕਰਦੀ ਹੈ

Punjab

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 14, 2026 06:48 PM

ਚੰਡੀਗੜ੍ਹ, 14 ਜੁਲਾਈ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ 'ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਸ਼ਿਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25, 000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਹਰਪਾਲ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ