Friday, April 26, 2024

Punjab

ਵਿਜੀਲੈਂਸ ਵੱਲੋਂ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਤਲਬ

PUNJAB NEWS EXPRESS5 | May 26, 2023 08:54 PM

ਚੰਡੀਗੜ੍ਹ, : ਜਲੰਧਰ ਤੋਂ ਛਪਣ ਵਾਲੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਹੈ ਨਹੀਂ।

ਉਨ੍ਹਾਂ ਨੂੰ ਉਥੇ ਖਰਚ ਕੀਤੇ ਗਏ ਪੈਸੇ ਦਾ ਹਿਸਾਬ ਦੇਣ ਲਈ ਕਿਹਾ ਜਾਵੇਗਾ। ਵਿਜੀਲੈਂਸ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਮੀਡੀਆ ਦਾ ਚੌਥਾ ਥੰਮ੍ਹ ਹੋਵੇ ਜਾਂ ਕਿਸੇ ਵੀ ਪਾਰਟੀ ਦਾ ਆਗੂ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ 'ਚ ਹਰ ਕਿਸੇ ਨੂੰ ਜਾਂਚ 'ਚ ਸ਼ਾਮਲ ਹੋਣਾ ਪਵੇਗਾ, ਹਾਲਾਂਕਿ ਹੁਣ ਤੱਕ ਬਰਜਿੰਦਰ ਸਿੰਘ ਹਮਦਰਦ 'ਤੇ ਕੋਈ ਦੋਸ਼ ਨਹੀਂ ਲੱਗਾ ਹੈ, ਪਰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਆਉਣ ਵਾਲੇ ਸਮੇਂ 'ਚ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ