Tuesday, May 19, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | May 19, 2026 06:05 PM

ਚੰਡੀਗੜ੍ਹ, 19 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਚਾਰ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਸੁਣਾਇਆ, ਜਿਸ ਵਿੱਚ 20 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10, 000 ਰੁਪਏ ਤੋਂ 2, 00, 000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਜਲੰਧਰ 'ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਪਟਿਆਲਾ ਵਿੱਚ ਮੈਡੀਕਲ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਹੁਸ਼ਿਆਰਪੁਰ ਵਿੱਚ ASI ਦੇ ਘਰ ਚੋਰੀ: ਧੀ ਦੇ ਵਿਆਹ ਲਈ ਬਣਾਏ ਗਹਿਣੇ ਚੋਰੀ