Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 06:11 PM

ਚੰਡੀਗੜ੍ਹ, 23 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50, 000 ਰੁਪਏ ਲਏ ਸਨ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐਫਐਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ 'ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20, 000 ਰੁਪਏ ਲਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ, ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ 'ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50, 000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕੀਤਾ।

ਇਸ ਸਬੰਧੀ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਬਹਿਬਲ ਕਲਾਂ ਗੋਲੀਕਾਂਡ: BJP ਲੀਡਰ ਵਿਜੇ ਸਾਂਪਲਾ SIT ਅੱਗੇ ਹੋਏ ਪੇਸ਼

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਹਰਜੋਤ ਬੈਂਸ ਵੱਲੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ