Wednesday, July 29, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤਗੰਦਗੀ ਦੇ ਢੇਰਾਂ ਵਿਚਕਾਰ ਬਲਬੀਰ ਸਿੰਘ ਸਿੱਧੂ ਨੇ AAP ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

Punjab

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 08:16 PM

ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਟ੍ਰਾਂਸਪੋਰਟਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਟ੍ਰਾਂਸਪੋਰਟ ਦੇ ਕਾਰੋਬਾਰ ਕਰਦਾ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤ, ਬੱਜਰੀ, ਮਿੱਟੀ, ਪੱਥਰ ਆਦਿ ਦੀ ਸਪਲਾਈ ਕਰਦਾ ਹੈ। ਪਿਛਲੇ ਮਹੀਨੇ ਜਦੋਂ ਆਰ.ਟੀ.ਏ ਦਫ਼ਤਰ ਦੇ ਮੁਲਾਜ਼ਮਾਂ ਨੇ ਬੁਘੀਪੁਰਾ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ, ਤਾਂ ਉਕਤ ਮੁਲਾਜ਼ਮਾਂ ਵੱਲੋਂ ਉਸ ਦੇ ਟਰੱਕ ਨੂੰ ਬਿਨਾਂ ਕਿਸੇ ਕਾਰਨ ਰੋਕ ਲਿਆ ਗਿਆ ਅਤੇ ਬਾਜ ਕੁਮਾਰ ਨੇ ਖ਼ੁਦ ਨੂੰ ਆਰ.ਟੀ.ਏ. ਦਾ ਖ਼ਾਸ ਵਿਅਕਤੀ ਦੱਸਿਆ।

ਇਸ ਸਬੰਧ ਵਿੱਚ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਭਵਿੱਖ ਵਿੱਚ ਫ਼ਿਰੋਜ਼ਪੁਰ ਜ਼ੋਨ ਦੀ ਹੱਦ ਅੰਦਰ ਚਲਾਨਾਂ ਤੋਂ ਬਚਣਾ ਚਾਹੁੰਦਾ ਹੈ, ਤਾਂ ਉਸ ਨੂੰ ਪ੍ਰਤੀ ਟਿੱਪਰ ਪ੍ਰਤੀ ਮਹੀਨਾ ਰਿਸ਼ਵਤ ਦੇਣੀ ਪਵੇਗੀ, ਨਹੀਂ ਤਾਂ ਭਵਿੱਖ ਵਿੱਚ ਉਸ ਦੇ ਟਿੱਪਰਾਂ ਦੇ ਚਲਾਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਫ਼ਿਰੋਜ਼ਪੁਰ ਸਥਿਤ ਆਰ.ਟੀ.ਏ. ਦਫ਼ਤਰ ਵਿਖੇ ਮਿਲਣ ਲਈ ਕਿਹਾ ਸੀ। ਪਰ ਜਦੋਂ ਉਹ ਕੁਝ ਦਿਨ ਨਾ ਗਿਆ ਤਾਂ ਉਕਤ ਵਿਅਕਤੀ ਨੇ ਸ਼ਿਕਾਇਤਕਰਤਾ ਨੂੰ ਵਟਸਐਪ 'ਤੇ ਕਾਲ ਕੀਤੀ ਅਤੇ ਦੁਬਾਰਾ 1200 ਰੁਪਏ ਪ੍ਰਤੀ ਵਾਹਨ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ। ਜਦੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਲਈ ਕਿਹਾ ਤਾਂ ਮੁਲਜ਼ਮ ਬਾਜ ਕੁਮਾਰ ਨੇ ਕਿਹਾ ਕਿ ਆਰ.ਟੀ.ਏ. ਹਰਦੀਪ ਸਿੰਘ ਇਸ ਤੋਂ ਘੱਟ ਪੈਸੇ ਨਹੀਂ ਲੈਣਗੇ ਕਿਉਂਕਿ ਉਹ ਪਹਿਲਾਂ ਹੀ 300 ਰੁਪਏ ਪ੍ਰਤੀ ਜ਼ਿਲ੍ਹਾ ਲੈ ਰਹੇ ਹਨ ਅਤੇ ਉਹ ਇੰਨੀ ਹੀ ਰਕਮ ਲੈਣਗੇ।

ਰਿਸ਼ਵਤ ਨਾ ਦੇਣ ਦਾ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਜਾਂਚ ਕੀਤੀ ਜਾ ਰਹੀ ਹੈ, ਜੇਕਰ ਜਾਂਚ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ ਦਾ ਨਾਂ ਸਾਹਮਣੇ ਆਇਆ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ - ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ: ਮੀਤ ਹੇਅਰ

ਪੰਜਾਬ ਸਰਕਾਰ ਵੱਲੋਂ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ