Sunday, October 25, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | October 25, 2026 04:07 PM

- *7 ਲੱਖ ਦੇ ਕਰੀਬ ਔਰਤਾਂ ਨੂੰ ਮਿਲਿਆ ਸਮਾਜਿਕ ਸੁਰੱਖਿਆ ਦਾ ਸਹਾਰਾ; ਮੁਸ਼ਕਲ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀਆਂ ਔਰਤਾਂ ਲਈ ਸੂਬਾ ਸਰਕਾਰ ਬਣੀ ਆਸ ਦੀ ਕਿਰਨ*
- *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ*
- *ਚਾਲੂ ਵਿੱਤੀ ਸਾਲ ਦੌਰਾਨ ਸਕੀਮ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਪ੍ਰਬੰਧ; ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ*
- *ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਆਖਰੀ ਕਤਾਰ ਤੱਕ ਲਾਭ ਪਹੁੰਚਾਉਣ ਦੇ ਨਿਰਦੇਸ਼; ਲੋਕਾਂ ਨੂੰ ਯੋਗ ਔਰਤਾਂ ਦੀ ਪਛਾਣ ਕਰਵਾਉਣ ਦੀ ਅਪੀਲ*

ਚੰਡੀਗੜ੍ਹ, 25 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਦਾ ਲਾਭ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਨਹੀਂ, ਸਗੋਂ ਅਜਿਹੀਆਂ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਮਜ਼ਬੂਤ ਸਹਾਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਯੋਜਨਾ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਔਰਤਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਯੋਜਨਾ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਸ ਲਈ ਬਿਨੈਕਾਰ ਦਾ ਪੰਜਾਬ ਦਾ ਵਸਨੀਕ ਹੋਣਾ ਅਤੇ ਪਰਿਵਾਰ ਦੀ ਸਾਲਾਨਾ ਆਮਦਨ 60, 000 ਰੁਪਏ ਜਾਂ ਇਸ ਤੋਂ ਘੱਟ ਹੋਣਾ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਔਰਤ ਸਰਕਾਰੀ ਭਲਾਈ ਯੋਜਨਾਵਾਂ ਦੇ ਲਾਭ ਤੋਂ ਵਾਂਝੀ ਨਾ ਰਹੇ। ਇਸ ਲਈ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮਾਂ ਅਤੇ ਜ਼ਮੀਨੀ ਪੱਧਰ ’ਤੇ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਯੋਜਨਾ ਦਾ ਲਾਭ ਪਹੁੰਚਾਇਆ ਜਾਵੇ, ਅਰਜ਼ੀਆਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਕੀਤਾ ਜਾਵੇ ਅਤੇ ਖਾਸ ਤੌਰ ’ਤੇ ਪੇਂਡੂ ਤੇ ਦੂਰ-ਦੁਰਾਡੇ ਖੇਤਰਾਂ ਦੀਆਂ ਔਰਤਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਜਾਵੇ।

ਮੰਤਰੀ ਨੇ ਪੰਚਾਇਤਾਂ, ਚੁਣੇ ਹੋਏ ਨੁਮਾਇੰਦਿਆਂ, ਆਂਗਣਵਾੜੀ ਵਰਕਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੀਆਂ ਯੋਗ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨ ਵਿੱਚ ਸਹਿਯੋਗ ਕਰਨ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੀ ਔਰਤ ਤੱਕ ਪਹੁੰਚ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਅਕਾਲੀ ਦਲ ਵਿੱਚ ਸ਼ਾਮਲ

ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਖੁੱਡੀਆਂ

ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ

ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; 49 ਵਿਅਕਤੀਆਂ ਨੂੰ ਛੁਡਵਾਇਆ, ਇੱਕ ਗ੍ਰਿਫ਼ਤਾਰ

ਅਕਾਲੀ-ਭਾਜਪਾ ਦਾ ਸੰਭਾਵੀ ਗਠਜੋੜ ‘ਜ਼ੀਰੋ ਜਮ੍ਹਾਂ ਜ਼ੀਰੋ’; ਪੰਜਾਬ ਦੇ ਲੋਕ ਵਿਕਾਸ ਅਤੇ ਕੰਮਾਂ ਦੀ ਰਾਜਨੀਤੀ ਨੂੰ ਦਿੰਦੇ ਹਨ ਤਰਜੀਹ: ਗੋਇਲ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ: ਪਰਗਟ ਸਿੰਘ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਵਿੱਚ 4,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼, ਸੂਬੇ ਨੂੰ ਲੁੱਟਣ ਵਿੱਚ ਲੱਗੇ ਦਿੱਲੀ ਦੇ ਲੁਟੇਰੇ: ਪਰਗਟ ਸਿੰਘ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ