Friday, July 03, 2026
ਤਾਜਾ ਖਬਰਾਂ
ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 08:46 PM

- ਜੌਲਾ ਕਲਾਂ ਅਤੇ ਮਲਕਪੁਰ ਵਿੱਚ ਕਰੀਬ 71 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ, ਜੌਲਾ ਖੁਰਦ ਲਈ 17 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਜੌਲਾ ਕਲਾਂ, ਜੌਲਾ ਖੁਰਦ ਅਤੇ ਮਲਕਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਪਟਾਰੇ ਲਈ ਨਿਰਦੇਸ਼ ਦਿੱਤੇ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦਾ ਭਰੋਸਾ ਦਿੱਤਾ।

ਪਿੰਡ ਜੌਲਾ ਕਲਾਂ ਵਿਖੇ ਵਿਧਾਇਕ ਰੰਧਾਵਾ ਨੇ 26.86 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਓਪਨ ਜਿਮ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇਸ ਉਪਰੰਤ ਪਿੰਡ ਜੌਲਾ ਖੁਰਦ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 17 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਿੰਡ ਨੂੰ ਲੰਬੇ ਸਮੇਂ ਬਾਅਦ 24 ਘੰਟੇ ਬਿਜਲੀ ਸਪਲਾਈ ਵਾਲੀ ਲਾਈਨ ਨਾਲ ਜੋੜੇ ਜਾਣ ਨੂੰ ਵੀ ਇਲਾਕੇ ਲਈ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ ਗਿਆ।

ਪਿੰਡ ਮਲਕਪੁਰ ਵਿਖੇ ਵਿਧਾਇਕ ਨੇ 44 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ 25 ਲੱਖ ਰੁਪਏ ਦੀ ਪਾਈਪ ਲਾਈਨ, 15 ਲੱਖ ਰੁਪਏ ਦੀਆਂ ਗਲੀਆਂ-ਨਾਲੀਆਂ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੇ ਵਿਕਾਸ ਕਾਰਜ ਸ਼ਾਮਲ ਹਨ।

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਿੰਡ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ। ਸਰਕਾਰ ਦਾ ਉਦੇਸ਼ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਨਾਗਰਿਕ ਸਹੂਲਤਾਂ ਉਪਲਬਧ ਕਰਵਾਉਣਾ ਹੈ।

ਇਸ ਮੌਕੇ ਜੌਲਾ ਕਲਾਂ ਦੇ ਸਰਪੰਚ ਦਲਵਿੰਦਰ ਸਿੰਘ, ਜੌਲਾ ਖੁਰਦ ਦੀ ਸਰਪੰਚ ਅਮਰਜੀਤ ਕੌਰ, ਸ੍ਰੀ ਸਤਵੀਰ ਸਿੰਘ ਚੇਨੀ, ਮਲਕਪੁਰ ਦੇ ਸਰਪੰਚ ਅਮਨਜੀਤ ਸਿੰਘ, ਸ੍ਰੀ ਨਿਰਮੈਲ ਸਿੰਘ, ਪੰਚਾਇਤ ਮੈਂਬਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਕੋਰਸ ਵਿੱਚ ਦਾਖਲੇ ਦੀ ਮਿਤੀ ਵਿੱਚ ਵਾਧਾ

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜਾਤੜੀ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਸਨੇਟਾ ਵਿਖੇ ਰੂਰਲ ਹੈਲਥ ਟ੍ਰੇਨਿੰਗ ਸੈਂਟਰ ਦਾ ਕੀਤਾ ਉਦਘਾਟਨ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਾਲਾਨਾ ਬਰਸੀ ਮੌਕੇ ਬੜੂ ਸਾਹਿਬ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਅਤੇ ਰੂਹਾਨੀ ਜਜ਼ਬੇ ਨਾਲ ਸੰਪੰਨ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

ਸਾਬਕਾ CM ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੰਸਦ ਮੈਂਬਰ ਸੰਦੀਪ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੇ ਫਿਰ ਸਮਾਂ ਮੰਗਿਆ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ: ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ