Saturday, February 21, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Punjab

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

PUNJAB NEWS EXPRESS | March 21, 2025 03:49 PM

•ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ 'ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜ੍ਹਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਅਸ਼ਵਨੀ ਚਾਵਲਾ, ਉਪ ਪ੍ਰਧਾਨ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਅਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।

ਇਹ ਪ੍ਰੈੱਸ ਲੌਂਜ, ਜਿਸਦਾ ਨਵੀਨੀਕਰਨ ਬਾਅਦ ਅੱਜ ਉਦਘਾਟਨ ਕੀਤਾ ਗਿਆ, ਅਤਿ-ਆਧੁਨਿਕ ਤਕਨਾਲੋਜੀ ਅਤੇ ਜ਼ਰੂਰੀ ਸਹੂਲਤਾਂ ਨਾਲ ਲੈਸ ਹੈ, ਜੋ ਮੀਡੀਆ ਦੀ ਮਜ਼ਬੂਤੀ ਅਤੇ ਪੱਤਰਕਾਰੀ ਲਈ ਸੁਤੰਤਰ, ਨਿਰਪੱਖ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਲੌਂਜ ਵਿੱਚ ਹਾਈ-ਸਪੀਡ ਇੰਟਰਨੈਟ, ਡੈਸਕਟਾਪ, ਪ੍ਰਿੰਟਰ ਅਤੇ ਬੈਠਣ ਲਈ ਢੁਕਵੇਂ ਪ੍ਰਬੰਧ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਜਨਤਾ ਤੱਕ ਜਾਣਕਾਰੀ ਦੇ ਪਾਸਾਰ ਲਈ ਪੱਤਰਕਾਰਾਂ ਕੋਲ ਲੋੜੀਂਦੇ ਸਾਧਨ ਅਤੇ ਸਰੋਤ ਉਪਲਬਧ ਹੋਣ ਤਾਂ ਜੋ ਉਹ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਲੋਕਤੰਤਰ ਵਿੱਚ ਇੱਕ ਆਜ਼ਾਦ ਅਤੇ ਨਿਰਪੱਖ ਪ੍ਰੈਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪ੍ਰੈੱਸ ਲੌਂਜ ਦੀ ਅਹਿਮੀਅਤ ਨੂੰ ਉਜਾਗਰ ਕੀਤਾ।

ਪ੍ਰੈੱਸ ਲੌਂਜ, ਵੱਖ-ਵੱਖ ਸਰਕਾਰੀ ਵਿਭਾਗਾਂ, ਰਾਜ ਸਰਕਾਰ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਲਈ ਇੱਕ ਹੱਬ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਜਾਣਕਾਰੀ ਤੱਕ ਵਧੇਰੇ ਪਹੁੰਚ, ਬਿਹਤਰ ਸੰਚਾਰ ਅਤੇ ਮੀਡੀਆ ਪੇਸ਼ੇਵਰਾਂ ਲਈ ਇੱਕ ਸਾਰਥਕ ਕੰਮਕਾਜੀ ਮਾਹੌਲ ਨੂੰ ਯਕੀਨੀ ਬਣਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇ

ਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏ

ਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆ

ਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

ਗੋਲਡੀ ਬਰਾੜ ਨੇ ਫਿਰੌਤੀ ਮਾਮਲੇ ਵਿੱਚ ਮਾਪਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਦਿੱਤੀ ਧਮਕੀ

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ