Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਨਿਊਜ਼ ਐਕਸਪ੍ਰੈੱਸ | October 15, 2026 07:23 PM

- *ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ*
- *ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗਾਂ ਨੂੰ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਦੇ ਮਸਲਿਆਂ ਦਾ ਤੇਜ਼ੀ ਨਾਲ ਹੱਲ ਕਰਨ ਦੇ ਦਿੱਤੇ ਨਿਰਦੇਸ਼*
- *ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ, ਸਾਲਾਨਾ ਤਰੱਕੀਆਂ ਅਤੇ ਪੈਨਸ਼ਨ ਰਾਹਤ ਦੇ ਮੁੱਦਿਆਂ 'ਤੇ ਯੂਨੀਅਨਾਂ ਨਾਲ ਗੱਲਬਾਤ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।

ਵਫ਼ਦਾਂ ਨੂੰ ਹਮਦਰਦੀ ਨਾਲ ਨਿਰਪੱਖ ਸੁਣਵਾਈ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਅਤੇ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਅਤੇ ਸਮਾਂਬੱਧ ਹੱਲ ਕੱਢਣ ਲਈ ਸਾਰੇ ਤਕਨੀਕੀ ਅਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ।

ਮੀਟਿੰਗ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਕੰਟਰੈਕਟ ਢਾਂਚੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਰੋਲ 'ਤੇ ਲਿਆਉਣਾ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ (ਇਨਕਰੀਮੈਂਟ) ਬਹਾਲ ਕਰਨਾ, ਸਮਾਰਟ ਮੀਟਰਾਂ ਦੇ ਪ੍ਰਭਾਵ ਤੋਂ ਸੁਰੱਖਿਆ ਉਪਾਅ ਅਤੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨਰੀ ਰਾਹਤ ਸ਼ਾਮਲ ਸਨ।

ਮੀਟਿੰਗ ਦੌਰਾਨ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.), ਰਿਟਾਇਰਡ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਵੱਲੋਂ ਮੰਗ ਪੱਤਰ ਸੌਂਪੇ ਗਏ।

ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਅਤੇ ਹਰਜਿੰਦਰ ਪਾਲ ਸਿੰਘ; ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸ਼ੇਰ ਸਿੰਘ ਖੰਨਾ, ਸੰਜੀਵ ਕੁਮਾਰ ਅਤੇ ਗਗਨਦੀਪ; ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਸੰਦੀਪ ਖੱਤਰੀ, ਬਲਵਿੰਦਰ ਸਿੰਘ, ਸੰਦੀਪ ਸਿੰਘ ਅਤੇ ਮਨਦੀਪ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ ਕਾਹਲੋਂ, ਜਗਸੀਰ ਸਿੰਘ, ਮੋਲਕਦੀਪ ਸਿੰਘ ਰੰਧਾਵਾ ਅਤੇ ਮਨਜਿੰਦਰ ਸਿੰਘ; ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.) ਵੱਲੋਂ ਰਣਜੀਤ ਸਿੰਘ, ਸੁਰਜੀਤ ਕੌਰ, ਜੈਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਹਲ; ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਸੂਬਾ ਸਿੰਘ, ਗੁਰਦੀਪ ਸਿੰਘ, ਤਰਸੇਮ ਪਾਲ ਸਿੰਘ, ਸੂਰਜ ਪ੍ਰਕਾਸ਼ ਅਤੇ ਕ੍ਰਿਸ਼ਨ ਦੇਵ; ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ ਵੱਲੋਂ ਪਿਆਰਾ ਸਿੰਘ ਅਤੇ ਪਲਵਿੰਦਰ ਸਿੰਘ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਮਨਦੀਪ ਸਿੰਘ; ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ, ਅਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਵੱਲੋਂ ਗੁਰਪਿਆਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਪਰਵਿੰਦਰ ਝੋਟਾ ਕਤਲ ਮਾਮਲਾ: 11 ਘੰਟੇ ਬੰਦ ਰਿਹਾ ਪੰਜਾਬ

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ

ਬਰਨਾਲਾ ਦੇ ਡੀਸੀ ਨੇ ਢਿਲਵਾਂ 'ਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ