Tuesday, May 19, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਪੰਜਾਬ ਨਿਊਜ਼ ਐਕਸਪ੍ਰੈੱਸ | May 19, 2026 08:35 PM

- *ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਯੂ.ਸੀ. ਪੋਰਟਲ 'ਤੇ ਅਪਲੋਡ ਕਰਨ ਦੇ ਦਿੱਤੇ ਨਿਰਦੇਸ਼*
- *ਮੁੱਖ ਸਕੱਤਰ ਨੇ ਦੂਜੇ ਪੜਾਅ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਦੇ ਦਿੱਤੇ ਹੁਕਮ*

ਚੰਡੀਗੜ੍ਹ, 19 ਮਈ: ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਦੇ ਅੰਦਰ ਸ਼ੁਰੂ ਅਤੇ ਮੁਕੰਮਲ ਕੀਤੇ ਜਾਣ।

ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ।

ਸਖ਼ਤ ਨਿਗਰਾਨੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿੱਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਜਲੰਧਰ 'ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ