Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | October 05, 2026 07:30 PM

- *ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ*
- *180 ਈ.ਟੀ.ਟੀ. ਅਧਿਆਪਕਾਂ ਦੇ ਮਾਮਲੇ ਵਿੱਚ ਜਾਂਚ ਰਿਪੋਰਟ ਬਿਨਾਂ ਦੇਰੀ ਤੋਂ ਹਾਸਲ ਕੀਤੀ ਜਾਵੇਗੀ, ਤੁਰੰਤ ਕਾਰਵਾਈ ਹੋਵੇਗੀ: ਹਰਪਾਲ ਸਿੰਘ ਚੀਮਾ*

ਚੰਡੀਗੜ੍ਹ, 5 ਅਕਤੂਬਰ : ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ 'ਤੇ ਸਿਧਾਂਤਕ ਤੌਰ 'ਤੇ ਸਹਿਮਤੀ ਜਤਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।"

ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਿਸ਼ੇਸ਼ ਸਕੱਤਰ (ਵਿੱਤ) ਸ਼ੌਕਤ ਅਹਿਮਦ ਪਰੇ ਅਤੇ ਸਕੱਤਰ (ਸਕੂਲ ਸਿੱਖਿਆ) ਸੋਨਾਲੀ ਗਿਰੀ ਨਾਲ ਕੀਤੀ।

ਵਿਚਾਰ-ਵਟਾਂਦਰੇ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਮੰਗ ਪੱਤਰ ਪੇਸ਼ ਕੀਤਾ, ਆਪਣੀਆਂ ਸ਼ਿਕਾਇਤਾਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਅਤੇ ਮੰਤਰੀਆਂ ਤੇ ਸੀਨੀਅਰ ਅਧਿਕਾਰੀਆਂ ਅੱਗੇ ਕੇਸ ਦਾ ਰਿਕਾਰਡ ਰੱਖਿਆ। ਵਫ਼ਦ ਦੀ ਗੱਲ ਨੂੰ ਧੀਰਜ ਨਾਲ ਸੁਣਨ ਉਪਰੰਤ ਸਰਕਾਰ ਨੇ ਉਨ੍ਹਾਂ ਦੀਆਂ ਵਿੱਤੀ ਚਿੰਤਾਵਾਂ ਦੇ ਹੱਲ ਪ੍ਰਤੀ ਉਸਾਰੂ ਰੁਖ਼ ਅਪਣਾਇਆ ਅਤੇ ਉਨ੍ਹਾਂ ਦੇ ਜੂਨੀਅਰਾਂ ਦੇ ਬਰਾਬਰ ਤਨਖਾਹ ਯਕੀਨੀ ਬਣਾਉਣ 'ਤੇ ਸਹਿਮਤੀ ਪ੍ਰਗਟਾਈ।

ਮੀਟਿੰਗ ਦੌਰਾਨ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ ਨੇ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਦਾ ਪੱਖ ਪੇਸ਼ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਵੱਲੋਂ ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਦਾ ਸਨਮਾਨ