Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 02:52 PM

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ, ਇੱਕ ਵੱਡੀ ਖੁਫ਼ੀਆ ਕਾਰਵਾਈ ਦੌਰਾਨ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮੁਲਜ਼ਮਾਂ ਨੂੰ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ 'ਤੇ ਪਹੁੰਚਣ 'ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਗਿਆ।

ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗੁਰਵਿੰਦਰ ਸਿੰਘ ਵਾਸੀ ਅੰਬਾਲਾ ਅਤੇ ਮਨਜੀਤ ਸਿੰਘ ਵਾਸੀ ਪਟਿਆਲਾ, ਦੋਵੇਂ ਮਲੇਸ਼ੀਆ ਵਿੱਚ ਬੈਠੇ KZF ਸਮਰਥਿਤ ਅੱਤਵਾਦੀ ਮਾਡਿਊਲ ਦੇ ਅਹਿਮ ਕੜੀ ਸਨ, ਜੋ ਪੰਜਾਬ ਵਿੱਚ ਡੈਡੀਕੇਟਿਡ ਫ੍ਰੇਟ ਕੋਰੀਡੋਰ (DFC) ਸਮੇਤ ਮਹੱਤਵਪੂਰਨ ਰੇਲਵੇ ਢਾਂਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।
ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ 23 ਜਨਵਰੀ 2026 ਨੂੰ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੇੜੇ ਰੇਲਵੇ ਫਰੇਟ ਕੋਰੀਡੋਰ ਲਾਈਨ 'ਤੇ ਹੋਏ ਆਈ.ਈ.ਡੀ. (IED) ਧਮਾਕੇ ਅਤੇ 27 ਅਪ੍ਰੈਲ 2026 ਨੂੰ ਸ਼ੰਭੂ ਜ਼ਿਲ੍ਹਾ ਪਟਿਆਲਾ ਨੇੜੇ ਇਸੇ ਕੋਰੀਡੋਰ 'ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਸੀ।

ਜਾਂਚ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਸੀ, ਜਿਸ ਵਿੱਚ RPG ਲਾਂਚਰ, IED, RDX, ਹੈਂਡ ਗ੍ਰਨੇਡ ਸਮੇਤ ਆਧੁਨਿਕ ਪਿਸਤੌਲਾਂ ਸ਼ਾਮਲ ਹਨ।
ਅਗਲੇਰੀ ਜਾਂਚ ਦੌਰਾਨ ਇਸ ਅੰਤਰਰਾਸ਼ਟਰੀ ਸਾਜ਼ਿਸ਼ ਵਿੱਚ ਮਲੇਸ਼ੀਆ ਵਿੱਚ ਬੈਠੇ KZF ਹੈਂਡਲਰਾਂ ਅਤੇ ਵਿੱਤੀ ਸਹਿਯੋਗੀਆਂ ਦੀ ਭੂਮਿਕਾ ਸਾਹਮਣੇ ਆਈ ਹੈ। ਡਿਪੋਰਟ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਭੂਮਿਕਾ ਵਿਦੇਸ਼ੀ ਬੈਂਕ ਖਾਤਿਆਂ ਰਾਹੀਂ KZF ਆਪਰੇਟਿਵਜ਼ ਤੱਕ ਅੱਤਵਾਦੀ ਫੰਡ ਪਹੁੰਚਾਉਣ, ਪੰਜਾਬ ਵਿੱਚ ਅੱਤਵਾਦੀ ਹਮਲਿਆਂ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਅਤੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਨੂੰ ਭੰਗ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਪਾਈ ਗਈ ਹੈ।

ਦੋਵਾਂ ਮੁਲਜ਼ਮਾਂ ਨੂੰ 18 ਜੂਨ 2026 ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਅਗਲੇਰੀ ਪੁੱਛਗਿੱਛ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਬਾਕੀ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਅੱਤਵਾਦੀ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ, ਅੱਤਵਾਦ ਨੂੰ ਮਿਲਣ ਵਾਲੀ ਵਿੱਤੀ ਮਦਦ ਦੇ ਨੈੱਟਵਰਕ ਨੂੰ ਤੋੜਨ ਅਤੇ ਪੰਜਾਬ ਦੀ ਸ਼ਾਂਤੀ, ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ 'ਤੇ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੀਖੀ ਵਿੱਚ ਦੁਜੀ ਵਾਰ ਟੁੱਟੀ ਨਹਿਰ: ਵੱਡੀਆਂ ਤਰੇੜਾਂ ਆਈਆਂ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ