ਨਾਂਦੇੜ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਨਾਂਦੇੜ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਵਾਪਰੀ ਦੱਸੀ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਨ, ਜਦੋਂ ਇੱਕ ਵਿਅਕਤੀ ਵੱਲੋਂ ਉਨ੍ਹਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ’ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਦਖ਼ਲ ਦਿੰਦਿਆਂ ਸਥਿਤੀ ਨੂੰ ਕਾਬੂ ਵਿੱਚ ਕੀਤਾ।
ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਮਲੇ ਦੇ ਕਾਰਨਾਂ ਅਤੇ ਹਮਲਾਵਰ ਦੀ ਪਛਾਣ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।
ਇਸ ਘਟਨਾ ਨੂੰ ਲੈ ਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।