Sunday, September 06, 2026
ਤਾਜਾ ਖਬਰਾਂ
ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

Punjab

ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ

ਪੰਜਾਬ ਨਿਊਜ਼ ਐਕਸਪ੍ਰੈੱਸ | September 06, 2026 03:36 PM

- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਰਿਵਾਰ ਦਾ ਕੀਤਾ ਸਨਮਾਨ

ਅੰਮ੍ਰਿਤਸਰ, 6 ਸਤੰਬਰ : ਜੂਨ 1984 ਦੇ ਘੱਲੂਘਾਰੇ ਸਮੇਂ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਦੇ ਭਰਾ ਸ. ਦਵਿੰਦਰਪਾਲ ਸਿੰਘ ਅਤੇ ਪਰਿਵਾਰ ਵੱਲੋਂ ਗੁਰੂ ਘਰ ਦੇ ਕਾਰਜਾਂ ਲਈ 1 ਲੱਖ ਰੁਪਏ ਸੇਵਾ ਵਜੋਂ ਭੇਟਾ ਕੀਤੇ ਗਏ ਹਨ। ਸ. ਦਵਿੰਦਰਪਾਲ ਸਿੰਘ ਵੱਲੋਂ ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦੀਆਂ ਹਨ। ਇਸੇ ਤਰ੍ਹਾਂ ਅੱਜ ਸ਼ਹੀਦੀ ਭਾਈ ਮਹਿੰਗਾ ਸਿੰਘ ਦੇ ਪਰਿਵਾਰ ਵੱਲੋਂ ਵੀ ਸੇਵਾ ਕਾਰਜਾਂ ਵਿਚ ਹਿੱਸਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਇਸ ਪਰਿਵਾਰ ਦਾ ਕੌਮ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਭਾਈ ਦਵਿੰਦਰ ਸਿੰਘ ਅਤੇ ਪਰਿਵਾਰ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੇ ਭਰਾ ਸ. ਦਵਿੰਦਰਪਾਲ ਸਿੰਘ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਸ. ਹਾਕਮ ਸਿੰਘ ਨੱਤਿਆਂ, ਸਾਬਕਾ ਮੈਂਬਰ ਸ. ਜਗਜੀਤ ਸਿੰਘ ਰਤਨਗੜ੍ਹ, ਬੀਬੀ ਹਰਵਿੰਦਰ ਕੌਰ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਰਜ ਸ. ਮੇਜਰ ਸਿੰਘ, ਡਾ. ਸੂਬਾ ਸਿੰਘ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਵੱਡਾ ਫੇਰਬਦਲ, ਬਘੇਲ ਦੀ ਛੁੱਟੀ, ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੀ ਕਮਾਨ

ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ - ਕਟਾਰੂਚੱਕ

ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ ?

50 ਅਧਿਆਪਕਾਂ ਦਾ ਸਨਮਾਨ: ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ - CM ਮਾਨ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ