ਚੰਡੀਗੜ੍ਹ, 26 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਦਿੱਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਹਲਕੇ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।