Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 03:30 PM

- ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੱਦਾ

ਅੰਮ੍ਰਿਤਸਰ, 7 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਨੇ ਕੀਤੀ।

ਇਕੱਤਰਤਾ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਇਸ ਨੂੰ ਮੰਦਭਾਗਾ ਤੇ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ’ਤੇ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਸਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰ ਦੀ ਪਛਾਣ ਕਰਨਾ ਸਮੇਂ ਦੀ ਲੋੜ ਹੈ। ਅਜਿਹੇ ਮਾਮਲਿਆਂ ਵਿਚ ਬਿਨਾਂ ਤੱਥਾਂ ਦੀ ਪੜਤਾਲ ਕੀਤੇ ਕਿਸੇ ਵੀ ਪ੍ਰਚਾਰ ਦਾ ਹਿੱਸਾ ਬਣਨ ਦੀ ਬਜਾਏ ਸੰਗਤ ਨੂੰ ਸਹੀ ਜਾਣਕਾਰੀ ਦੇਣ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਕੱਤਰਤਾ ਵਿੱਚ ਇਹ ਵਿਚਾਰ ਵੀ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਪੰਥ ਵਿਰੋਧੀ ਚਾਲਾਂ ਅਤੇ ਸਿੱਖ ਵਿਰੋਧੀ ਪ੍ਰਚਾਰ ਤੋਂ ਸੁਚੇਤ ਰਹਿਣਾ ਹਰ ਸਿੱਖ ਦੀ ਕੌਮੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਸਿੱਖ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਹੰਭਲਾ ਮਾਰਨ ਦੀ ਵੀ ਲੋੜ ਹੈ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸੰਸਥਾ ਬਾਰੇ ਹੋ ਰਹੀ ਇਕਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਨੇ ਪੰਥਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਭੂਮਿਕਾ ਨਿਭਾਈ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਸਮੇਂ ਦਾ ਹਾਣੀ ਬਨਾਉਣ ਲਈ ਵੀ ਵੱਡੇ ਯਤਨ ਕੀਤੇ ਹਨ। ਅੱਜ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਇਕਜੁਟਤਾ ਨਾਲ ਜਵਾਬ ਦੇਣਾ ਬੇਹੱਦ ਜ਼ਰੂਰੀ ਹੈ।

ਇਸੇ ਦੌਰਾਨ ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਕਾਸ ਅਤੇ ਕਰਮਚਾਰੀਆਂ ਦੀ ਭਲਾਈ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਏ ਕਾਰਜ ਆਪਣੇ ਆਪ ਵਿਚ ਮਹੱਤਵਪੂਰਨ ਹਨ। ਵਿਦਿਅਕ ਅਦਾਰਿਆਂ ਨੂੰ ਮਜ਼ਬੂਤ ਕਰਨ, ਤਲਵੰਡੀ ਸਾਬੋ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਦੀ ਮੁਫ਼ਤ ਪੜ੍ਹਾਈ, ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਨਿਸ਼ਚੈ ਅਕੈਡਮੀ ਦੀ ਸਥਾਪਨਾ ਵਰਗੇ ਫੈਸਲੇ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਸੰਸਥਾ ਦੇ ਪੱਖ ਨੂੰ ਮਜ਼ਬੂਤੀ ਨਾਲ ਇਕਜੁਟ ਹੋ ਕੇ ਲੋਕਾਂ ਸਾਹਮਣੇ ਰੱਖਿਆ ਜਾਵੇ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿਦਿਅਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲੇ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਦਾਰਿਆਂ ਨੂੰ ਸਿੱਖ ਸਿਧਾਂਤ ਮਿਸ਼ਨ ਦਾ ਪ੍ਰਭਾਵਸ਼ਾਲੀ ਕੇਂਦਰ ਬਣਾਉਣ ਅਤੇ ਵਿਦਿਆਰਥੀਆਂ ਅੰਦਰ ਆਪਣੇ ਧਰਮ, ਵਿਰਸੇ ਅਤੇ ਕੌਮੀ ਸਰੋਕਾਰਾਂ ਪ੍ਰਤੀ ਚੇਤਨਾ ਪੈਦਾ ਕਰਨ ਦੀ ਲੋੜ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਮਾਣਮੱਤੀ ਇਤਿਹਾਸਕ ਸੰਸਥਾ ਹੈ, ਜਿਸ ਵੱਲੋਂ ਧਰਮ, ਸਿੱਖਿਆ, ਸਿਹਤ, ਸਿੱਖ ਵਿਰਸੇ ਦੀ ਸੰਭਾਲ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਲੰਮੇ ਸਮੇਂ ਤੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਪੁਸ਼ਤਾਂ ਤੋਂ ਵਸਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; 367 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਭਿਆਨਕ ਸੜਕ ਹਾਦਸੇ 'ਚ 3 ਨਾਬਾਲਗਾਂ ਦੀ ਮੌਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ CM ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਚਾਵਲਾ ਮਾਮਲੇ ਦੀ SIT ਤੋਂ ਜਾਂਚ ਦੀ ਕੀਤੀ ਮੰਗ