Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 03:47 PM

- ਸ਼੍ਰੋਮਣੀ ਕਮੇਟੀ ਨੇ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

ਅੰਮ੍ਰਿਤਸਰ, 4 ਸਤੰਬਰ: ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਨੌਜੁਆਨ ਮੋਹਨਜੀਤ ਸਿੰਘ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਹੈ। ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਜਵਾਬਦੇਹੀ ਤਹਿ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਪੀੜਤ ਨੌਜੁਆਨ ਨੂੰ ਮਿਲ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜੁਆਨ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮੱਦਦ ਵੀ ਕੀਤੀ ਜਾਵੇਗੀ।

ਮੰਨਣ ਨੇ ਦੱਸਿਆ ਕਿ ਵਫ਼ਦ ਨੂੰ ਮਿਲਣ ਮੌਕੇ ਮੋਹਨਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਵੀ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੁਸ਼ਿਆਰਪੁਰ ਜੇਲ੍ਹ ’ਚ ਭੰਨ-ਤੋੜ ਕਰਨ ਵਾਲੇ 22 ਕੈਦੀ ਤੇ ਹਵਾਲਾਤੀ ਨਾਮਜ਼ਦ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ: ਡਾ. ਬਲਜੀਤ ਕੌਰ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਜਥੇਦਾਰ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ

ਸੰਗਰੂਰ ਵਿੱਚ ‘ਆਪ’ ਦੇ ਕੌਂਸਲਰਾਂ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ