Saturday, September 05, 2026
ਤਾਜਾ ਖਬਰਾਂ
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

Punjab

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਪੰਜਾਬ ਨਿਊਜ਼ ਐਕਸਪ੍ਰੈੱਸ | September 05, 2026 03:05 PM

- ਸ਼੍ਰੋਮਣੀ ਕਮੇਟੀ ਨੇ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

ਅੰਮ੍ਰਿਤਸਰ - ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਨੌਜੁਆਨ ਮੋਹਨਜੀਤ ਸਿੰਘ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਹੈ। ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਜਵਾਬਦੇਹੀ ਤਹਿ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਪੀੜਤ ਨੌਜੁਆਨ ਨੂੰ ਮਿਲ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜੁਆਨ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮੱਦਦ ਵੀ ਕੀਤੀ ਜਾਵੇਗੀ।

ਸ. ਮੰਨਣ ਨੇ ਦੱਸਿਆ ਕਿ ਵਫ਼ਦ ਨੂੰ ਮਿਲਣ ਮੌਕੇ ਸ. ਮੋਹਨਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਵੀ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਸਟ੍ਰੇਲੀਆ ਜਾਣ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਤਿਮੋਰ-ਲੇਸਤੇ ’ਚ ਫਸੇ

ਭਿਆਨਕ ਸੜਕ ਹਾਦਸਾ: ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਦੀ ਮੌਤ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ