Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | September 01, 2026 04:56 PM

- ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼

ਅੰਮ੍ਰਿਤਸਰ, 1 ਸਤੰਬਰ : ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਅਜ਼ਾਦ ਦੀਪ ਸਿੰਘ ਸ਼ਾਮਲ ਹਨ।

ਇਸ ਦੌਰਾਨ ਵਫ਼ਦ ਨੇ ਨੇਪਾਲ ਵਿੱਚ ਕੁਦਰਤੀ ਆਫ਼ਤ ਤੋਂ ਬਾਅਦ ਪੈਦਾ ਹੋਏ ਹਾਲਾਤ, ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਦੀਆਂ ਮੌਜੂਦਾ ਲੋੜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਨੇਪਾਲ ਸਰਕਾਰ ਦੇ ਅਧਿਕਾਰੀਆਂ ਕੋਲੋਂ ਇਹ ਵੀ ਜਾਣਨ ਦੀ ਕੋਸ਼ਸ਼ਿ ਕੀਤੀ ਕਿ ਇਸ ਸਮੇਂ ਤ੍ਰਾਸਦੀ ਪ੍ਰਭਾਵਿਤ ਲੋਕਾਂ ਨੂੰ ਸਭ ਤੋਂ ਵੱਧ ਕਿਹੜੀ ਰਾਹਤ ਸਮੱਗਰੀ ਦੀ ਲੋੜ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਨੇਪਾਲ ਵਿਚ ਕੁਦਰਤੀ ਆਫਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਅਗਲੀ ਜਾਣਕਾਰੀ ਅਤੇ ਲੋੜ ਅਨੁਸਾਰ ਰਾਹਤ ਕਾਰਜਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਮੇਸ਼ਾ ਇਹ ਰਵਾਇਤ ਰਹੀ ਹੈ ਕਿ ਕੁਦਰਤੀ ਆਫ਼ਤਾਂ ਅਤੇ ਸੰਕਟ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ ਅਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈ ਜਾਵੇ।

ਉਨ੍ਹਾਂ ਦੱਸਿਆ ਕਿ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤ ਸਮੇਂ ਮਨੁੱਖਤਾ ਦੀ ਸੇਵਾ ਲਈ ਕੀਤੀ ਪਹੁੰਚ ਲਈ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਬਣਾਈ ਰੂਪ ਰੇਖਾ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਨੇਪਾਲ ਸਰਕਾਰ ਦੀ ਸਹਿਮਤੀ ਅਤੇ ਉਸ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਰਾਹਤ ਕਾਰਜ ਕੀਤੇ ਜਾਣਗੇ। ਭਾਈ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਲੋੜੀਂਦੀ ਪ੍ਰਵਾਨਗੀ ਬਾਰੇ ਆਖਿਆ ਗਿਆ ਹੈ। ਸਰਕਾਰੀ ਨੁਮਾਇੰਦਿਆਂ ਅਨੁਸਾਰ ਉਹ ਜਲਦ ਹੀ ਸਾਰੀ ਰੂਪਰੇਖਾ ਸ਼੍ਰੋਮਣੀ ਕਮੇਟੀ ਨੂੰ ਦੱਸਣਗੇ, ਜਿਸ ਅਨੁਸਾਰ ਰਾਹਤ ਸੇਵਾਵਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਤੋਂ ਇਲਾਵਾ ਨੇਪਾਲ ਤੋਂ ਸ. ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਸ. ਪ੍ਰੀਤਮ ਸਿੰਘ ਹਾਜ਼ਰ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵੱਡੀ ਖ਼ਬਰ: ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਦੇ ਜ਼ੋਰਦਾਰ ਯਤਨਾਂ ਸਦਕਾ 2023-25 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ: CM ਮਾਨ ਦਾ ਦਾਅਵਾ

CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ SGST ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਚੀਮਾ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ