Thursday, September 03, 2026
ਤਾਜਾ ਖਬਰਾਂ
ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

Punjab

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਪੰਜਾਬ ਨਿਊਜ਼ ਐਕਸਪ੍ਰੈੱਸ | September 03, 2026 04:43 PM

- ਲੋੜਵੰਦਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਕੀਤਾ ਜਾਵੇਗਾ ਉਪਰਾਲਾ

ਅੰਮ੍ਰਿਤਸਰ, 3 ਸਤੰਬਰ : ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਸ. ਅਜਾਦ ਦੀਪ ਸਿੰਘ ਸ਼ਾਮਲ ਹਨ।

ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਲੰਗਰ ਦਾ ਪਹਿਲਾ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਹੜ੍ਹ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਬੀਤੇ ਦਿਨੀਂ ਸਰਕਾਰ ਨਾਲ ਕੀਤੀ ਗੱਲਬਾਤ ਦੌਰਾਨ ਮਨੁੱਖਤਾ ਦੀ ਸੇਵਾ ਲਈ ਨੇਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਤੋਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਸਬੰਧੀ ਸੁਝਾਅ ਦਿੱਤਾ ਸੀ, ਜਿਸ ਨੂੰ ਨੇਪਾਲ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਇਸ ਸਹਿਯੋਗ ਅਤੇ ਸਹਿਮਤੀ ਤੋਂ ਬਾਅਦ ਅੱਜ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਅਤੇ ਸੇਵਾਦਾਰਾਂ ਦਾ ਸਥਾਨਕ ਲੋਕਾਂ ਵੱਲੋਂ ਧੰਨਵਾਦ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿਚ ਲੰਗਰ ਅਤੇ ਰਾਹਤ ਸਮੱਗਰੀ ਉਨ੍ਹਾਂ ਲਈ ਵੱਡਾ ਸਹਾਰਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਨੇਪਾਲ ਵੱਸਦੇ ਸ. ਪ੍ਰੀਤਮ ਸਿੰਘ, ਸ. ਅੰਗਦ ਸਿੰਘ, ਸ. ਹਰਪਾਲ ਸਿੰਘ ਪਾਲੀ ਅਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ 7 ਸਤੰਬਰ ਨੂੰ ਕਰਵਾਏ ਜਾਣਗੇ ਪੀਡੀਐਸ ਸੁਧਾਰਾਂ ਅਤੇ ਪੋਸ਼ਣ ’ਤੇ ਦੋ ਸੈਮੀਨਾਰ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਨਿਹੰਗ ਹਰਜੀਤ ਸਿੰਘ ਰਸੂਲਪੁਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਪੰਜਾਬ ਸਰਕਾਰ ਨੇ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ 'ਤੇ ਲਾਈ ਮੁਕੰਮਲ ਰੋਕ

ਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ

5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ

CM ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਲਈ ਸੂਬਾ ਪੱਧਰੀ ਡਿਜੀਟਲ ਪੋਰਟਲ 'ਪਹਿਚਾਣ' ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ