Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਪੰਜਾਬ ਨਿਊਜ਼ ਐਕਸਪ੍ਰੈੱਸ | October 31, 2026 04:31 PM

ਅੰਮ੍ਰਿਤਸਰ, 31 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਸ. ਰਛਪਾਲ ਸਿੰਘ ਜੇਈ ਅਤੇ ਸ. ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ ਦੀ ਆਸ ਪ੍ਰਗਟਾਈ।

ਇਸ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸ. ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪੁਨੀਤ ਸਿੰਘ, ਸੁਪਰਵਾਈਜ਼ਰ ਸ. ਸੁਰਜੀਤ ਸਿੰਘ ਰਾਣਾ, ਸ. ਮਿਲਖਾ ਸਿੰਘ ਅਤੇ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ