Wednesday, May 15, 2024

Punjab

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ- ਐਡਵੋਕੇਟ ਧਾਮੀ

ਅਮਰੀਕ ਸਿੰਘ  | April 30, 2023 04:38 AM
ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ, ਜੈਤੋ ਦੇ ਮੋਰਚੇ ਸਬੰਧੀ ਖੋਜ ਭਰਪੂਰ ਪੁਸਤਕ ਵੀ ਹੋਵੇਗੀ ਸੰਗ੍ਰਹਿਤ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਭਵਿੱਖੀ ਖੋਜ ਕਾਰਜਾਂ ਵਿਚ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮੌਕੇ ਖੋਜ ਭਰਪੂਰ ਪੁਸਤਕ ਤਿਆਰ ਕਰਨ, ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਸੰਗ੍ਰਹਿਤ ਕਰਨ ਸਮੇਤ ਬੀਤੇ ਸਮੇਂ ਅੰਦਰ ਪ੍ਰਕਾਸ਼ਤ ਕੀਤੇ ਅਹਿਮ ਦਸਤਾਵੇਜ਼ਾਂ ਨੂੰ ਮੁੜ ਛਾਪਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਕੱਤਰਤਾ ਦੇ ਫੈਸਲਿਆਂ ਸਬੰਧੀ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਇਥੇ ਦੇ ਅਸਥਾਨਾਂ ਬਾਰੇ ਇਕ ਅਹਿਮ ਦਸਤਾਵੇਜੀ ਪੁਸਤਕ ਤਿਆਰ ਕੀਤੀ ਜਾਵੇਗੀ। ਇਸ ਵਿਚ ਇਤਿਹਾਸਕ ਵੇਰਵਿਆਂ ਅਤੇ ਹਵਾਲਿਆਂ ਤੋਂ ਇਲਾਵਾ ਵੱਖ-ਵੱਖ ਤਸਵੀਰਾਂ ਵੀ ਦਰਜ ਕੀਤੀਆਂ ਜਾਣਗੀਆਂ। ਇਹ ਯਾਦਗਾਰੀ ਪੁਸਤਕ ਅੰਗਰੇਜ਼ੀ ਭਾਸ਼ਾ ਵਿਚ ਹੋਵੇਗੀ ਜੋ ਇਥੇ ਪੁੁੱਜਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਦੇਣ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਅਹਿਮ ਥਾਵਾਂ ’ਤੇ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਕਲਮਬੱਧ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 50 ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਸੰਗ੍ਰਹਿਤ ਕੀਤਾ ਗਿਆ ਸੀ। ਹੁਣ ਸ਼੍ਰੋਮਣੀ ਕਮੇਟੀ ਆਪਣਾ 100 ਸਾਲਾ ਸਫ਼ਰ ਤੈਅ ਕਰ ਚੁੱਕੀ ਹੈ ਅਤੇ ਇਸ ਦੌਰਾਨ ਲਏ ਗਏ ਅਹਿਮ ਫੈਸਲਿਆਂ, ਪੰਥਕ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤਕ ਪਹੁੰਚਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ’ਚ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਕਈ ਅਹਿਮ ਖੋਜ ਕਾਰਜ ਕੀਤੇ ਗਏ ਸਨ, ਜਿਨ੍ਹਾਂ ਵਿਚ ‘ਇਤਿਹਾਸਕ ਪੱਤਰ’ ਨਾਂ ਦਾ ਖੋਜ ਪਰਚਾ ਵੀ ਸ਼ਾਮਲ ਹੈ। ਇਸ ਖੋਜ ਪਰਚੇ ਦੇ ਪੁਰਾਣੇ ਅੰਕ ਬੇਹੱਦ ਮਹੱਤਵਪੂਰਨ ਹਨ, ਜਿਨ੍ਹਾਂ ਨੂੰ ਮੁੜ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਮਗਰੋਂ ਇਸ ਦੀ ਨਵੀਂ ਲੜੀ ਅੱਗੇ ਵਧਾਉਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ। ਇਸ ਦਾ ਮੰਤਵ ਸਿੱਖ ਖੋਜਕਾਰਾਂ ਨੂੰ ਇਤਿਹਾਸ ਦੇ ਵਿਸ਼ੇ ’ਤੇ ਖੋਜ ਵੱਲ ਰੁਚਿਤ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਗਦਰ ਲਹਿਰ ਬਾਰੇ ਤਤਕਾਲੀ ਅਖ਼ਬਾਰਾਂ ਦੇ ਅਧਾਰ ’ਤੇ ਖੋਜ ਕਾਰਜ ਵੀ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਦੇ ਜਵਾਬ ਲਈ ਸਰਗਰਮ ਮੰਚ ਸਥਾਪਤ ਕਰਨ ਲਈ ਵੀ ਕਾਰਜ ਕੀਤੇ ਜਾਣਗੇ। ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਰੂਪ ਰੇਖਾ ਤਿਆਰ ਕਰੇਗੀ।
ਇਕੱਤਰਤਾ ’ਚ ਐਡਵੋਕੇਟ ਧਾਮੀ ਤੋਂ ਇਲਾਵਾ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਇੰਚਾਰਜ ਭਾਈ ਅਮਰਜੀਤ ਸਿੰਘ ਚਾਵਲਾ, ਬੋਰਡ ਦੇ ਮੈਂਬਰ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪਰਮਵੀਰ ਸਿੰਘ, ਡਾ. ਪ੍ਰਭਜੋਤ ਕੌਰ, ਸ. ਹਰਵਿੰਦਰ ਸਿੰਘ ਖਾਲਸਾ, ਵਿਸ਼ੇਸ਼ ਇਨਵਾਈਟੀ ਡਾ. ਕੇਹਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਬਗੀਚਾ ਸਿੰਘ, ਸਕਾਲਰ ਡਾ. ਰਣਜੀਤ ਕੌਰ, ਸ. ਅਰਮਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ