Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 03:45 PM

- ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ -ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਹਲਕੇ ਦੀਆਂ ਔਰਤਾਂ ਤੱਕ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸਤਿਕਾਰ ਸਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਰੱਖੜੀ ਦੇ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਸਤਿਕਾਰ ਸਖੀਆਂ' ਨੂੰ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ ਪੰਜਾਬ ਵਿੱਚ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਵਿਖੇ ਤਕਰੀਬਨ 62 ਹਜ਼ਾਰ ਮਹਿਲਾਵਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਭੇਜੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਮਹਿਲਾਵਾਂ ਨੂੰ ਵੀ ਇਹ ਸਨਮਾਨ ਰਾਸ਼ੀ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਔਰਤਾਂ ਨੇ ਸਖੀਆਂ ਵਜੋਂ ਕੰਮ ਕੀਤਾ ਉਨ੍ਹਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ ਹਜ਼ਾਰ ਰੁਪਏ ਸਨਮਾਨ ਵਜੋਂ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀ ਰਾਸ਼ੀ ਜਦੋਂ ਪੂਰੀ ਰਜਿਸਟ੍ਰੇਸ਼ਨ ਮੁਕੰਮਲ ਹੋ ਜਾਵੇਗੀ ਉਸ ਸਮੇਂ ਅਦਾਇਗੀ ਕਰ ਦਿੱਤਾ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ ਅਤੇ ਜਦੋਂ ਤੱਕ ਔਰਤਾਂ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਲਈ ਆਉਂਦੀਆਂ ਹਨ ਇਹ ਰਜਿਸਟ੍ਰੇਸ਼ਨ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕਲੌਤੀ ਸਰਕਾਰ ਨੇ ਜਿਸ ਨੇ ਪੂਰੇ ਭਾਰਤ ਵਿੱਚ ਮਹਿਲਾਵਾਂ ਨੂੰ ਇਹ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਹੈ ਅਤੇ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਇਸ ਮੌਕੇ ਐੱਸ.ਡੀ.ਐੱਮ ਸ੍ਰੀ ਪੰਕਜ ਬਾਂਸਲ, ਸੀ.ਡੀ.ਪੀ.ਓ. ਸ੍ਰੀ ਪੰਕਜ ਕੁਮਾਰ, ਚੇਅਰਮੈਨ, ਸਹਿਕਾਰੀ ਬੈਂਕ ਪੰਜਾਬ, ਸ੍ਰੀ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਬਲਾਕ ਪ੍ਰਧਾਨ ਪੂਜਾ ਰਾਣੀ, ਸਟੇਟ ਜੁਆਂਇੰਟ ਸੈਕਟਰੀ ਬਲਜੀਤ ਕੌਰ ਡਿੰਪਲ, ਬਲਾਕ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਜਸਵਿੰਦਰ ਕੌਰ, ਬਲਾਕ ਪ੍ਰਧਾਨ ਸੁਰਿੰਦਰ ਕੌਰ, ਬਲਾਕ ਪ੍ਰਧਾਨ ਮਨਜੀਤ ਸ਼ਰਮਾ, ਸ੍ਰੀ ਕੁਲਵਿੰਦਰ ਸਿੰਘ ਬਰਾੜ , ਸੰਗਠਨ ਇੰਚਾਰਜ਼ ਵਿਕਰਾਂਤ ਖੁਰਾਣਾ, ਪੀ.ਏ. ਸ੍ਰੀ ਅਰਸ਼ ਸਿੱਧੂ, ਪੀ.ਏ. ਸ੍ਰੀ ਸ਼ਿੰਦਰ ਪਾਲ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ ਤੋਹਫਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਖੀਆਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ