Friday, May 29, 2026
ਤਾਜਾ ਖਬਰਾਂ
ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਪੰਜਾਬ ਨਿਊਜ਼ ਐਕਸਪ੍ਰੈੱਸ | May 29, 2026 08:38 PM

* ਵਿਰੋਧੀ ਧਿਰਾਂ ਵੱਲੋਂ ਸੈਮੀਫਾਈਨਲ ਕਰਾਰ ਦਿੱਤੀਆਂ ਚੋਣਾਂ ਵਿੱਚ ਲੋਕਾਂ ਨੇ ਆਪ ਦੀਆਂ ਨੀਤੀਆਂ 'ਤੇ ਮੋਹਰ ਲਗਾਈ

ਸੰਗਰੂਰ, 29 ਮਈ: ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।

ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ।

ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ਨੂੰ 96 ਅਤੇ ਬਹੁਜਨ ਸਮਾਜ ਪਾਰਟੀ ਨੂੰ 08 ਸੀਟਾਂ ਪ੍ਰਾਪਤ ਹੋਈਆਂ ਹਨ, ਜਦਕਿ 227 ਅਜ਼ਾਦ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਅਜ਼ਾਦ ਜੇਤੂਆਂ ਵਿੱਚੋਂ ਵੀ ਬਹੁਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਨੂੰ ਸਮਰਥਨ ਕਰਦੇ ਹਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇਹਨਾਂ ਚੋਣਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਸੈਮੀ ਫਾਈਨਲ” ਵਜੋਂ ਪੇਸ਼ ਕੀਤਾ ਜਾ ਰਿਹਾ ਸੀ, ਪਰ ਲੋਕਾਂ ਨੇ ਨਤੀਜਿਆਂ ਰਾਹੀਂ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।

ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਸਮੇਤ ਸਾਰੇ ਖੇਤਰਾਂ ਵਿੱਚ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਸੰਪੰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵਿਰੋਧੀ ਧਿਰਾਂ ਦੇ ਆਗੂ ਵੀ ਮੰਨ ਰਹੇ ਹਨ।

ਉਨ੍ਹਾਂ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰੀਆਂ ਸਨ, ਪਰ ਲੋਕਾਂ ਦੇ ਭਾਰੀ ਸਮਰਥਨ ਕਾਰਨ ਉਹ ਮਜ਼ਬੂਤ ਉਮੀਦਵਾਰ ਖੜ੍ਹੇ ਕਰਨ ਵਿੱਚ ਵੀ ਅਸਫਲ ਰਹੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਇਮਾਨਦਾਰ ਅਤੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਹੀ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ।

ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਪ ਦੀ ਇਤਿਹਾਸਕ ਜਿੱਤ: ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ' (ਭਾਜਪਾ) ਪੰਜਵੇਂ ਸਥਾਨ 'ਤੇ ਖਿਸਕੀ: CM ਮਾਨ

ਮਿਊਂਸਪਲ ਚੋਣਾਂ: ਵੜਿੰਗ ਨੇ ਡਟ ਕੇ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਨਗਰ ਨਿਗਮ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਹੁਣ ਤੱਕ ਆਪ ਨੇ 759 ਵਾਰਡ ਜਿੱਤੇ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

CM ਮਾਨ ਨੇ ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ