Friday, May 17, 2024

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS5 | June 11, 2023 07:18 PM

ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੋਗ ਸੁਨੇਹੇ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਵਾਂਦਰ ਜਟਾਣਾ 'ਚ ਜਨਮ ਲੈ ਕੇ ਇਲਾਕੇ ਦਾ ਨਾਮ ਦੇਸ਼ਾਂ-ਵਿਦੇਸ਼ਾਂ ਵਿੱਚ ਰੌਸ਼ਨ ਕਰਨ ਵਾਲੇ ਪ੍ਰਸਿੱਧ ਅਦਾਕਾਰ, ਨਿਰਦੇਸ਼ਕ ਅਤੇ ਫ਼ਿਲਮ ਨਿਰਮਾਤਾ ਮੰਗਲ ਢਿੱਲੋਂ ਦਾ ਬੇਵਕਤ ਵਿਛੋੜਾ ਅਸਹਿ ਤੇ ਅਕਹਿ ਹੈ। ਉਨ੍ਹਾਂ ਕਿਹਾ ਕਿ ਮੰਗਲ ਢਿੱਲੋਂ ਦੇ ਵਿਛੋੜੇ ਨਾਲ ਫ਼ਿਲਮ ਜਗਤ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਸ੍ਰੀ ਮੰਗਲ ਢਿੱਲੋਂ ਕਰੀਬ ਇਕ ਮਹੀਨੇ ਤੋਂ ਲੁਧਿਆਣਾ ਦੇ ਇੱਕ ਹਸਪਤਾਲ 'ਚ ਜ਼ੇਰੇ ਇਲਾਜ ਸਨ। ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫ਼ਿਲਮਾਂ ਅਤੇ ਟੀਵੀ ਸੀਰੀਅਲਾਂ ਵਿੱਚ ਉਨ੍ਹਾਂ ਨੇ ਦਮਦਾਰ ਰੋਲ ਨਿਭਾਏ ਜਿਸ ਲਈ ਉਨ੍ਹਾਂ ਨੂੰ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਵੀ ਕੀਤਾ ਗਿਆ।

ਸ. ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ