Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 03:38 PM

ਚੰਡੀਗੜ੍ਹ, 2 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ।

ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ