Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸੰਧਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 05:56 PM

- *ਨਾ ਰਿਸ਼ਵਤਖੋਰੀ ਤੇ ਨਾ ਹੀ ਕੋਈ ਸਿਫਾਰਸ਼; ਪੂਰੀ ਪਾਰਦਰਸ਼ੀ ਭਰਤੀ: ਵਿਧਾਨ ਸਭਾ ਸਪੀਕਰ*
- *ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪੂਰੀ ਲਗਨ ਨਾਲ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ*
- *ਪੰਜਾਬ ਸਰਕਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਾਉਣ ਲਈ ਵਚਨਬੱਧ*

ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ।

ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ, ।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ।


ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਸਾਡਾ ਮੁੱਖ ਉਦੇਸ਼ ਬੇਰੁਜ਼ਗਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਖੁਸ਼ਹਾਲ ਤੇ ਸੁਰੱਖਿਅਤ ਭਵਿੱਖ ਵੱਲ ਵਧ ਸਕਣ।

ਸਪੀਕਰ ਨੇ ਵਿਦਿਆਰਥੀ ਨੂੰ ਪੂਰੀ ਲਗਨ, ਸਖ਼ਤ ਮਿਹਨਤ ਅਤੇ ਤਨਦੇਹੀ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਮਾਨਦਾਰ ਯਤਨਾਂ ਸਦਕਾ ਕੋਈ ਵੀ ਸੁਪਨਾ ਪੂਰਾ ਕਰਨਾ ਅਸੰਭਵ ਨਹੀਂ ਹੈ।

ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸਪੀਕਰ ਸੰਧਵਾਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਉਮੀਦਵਾਰਾਂ ਦੀ ਚੋਣ ਕਰਨ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਜੋ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਰਾਤਾਂ ਨੂੰ ਜਾਗ-ਜਾਗ ਕੇ ਮਿਹਨਤ ਕਰਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਚੀਮਾ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਈ

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ: ਹਰਪਾਲ ਚੀਮਾ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ