Thursday, May 16, 2024

Punjab

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਹੋਈਆਂ ਖਾਲਸਾਈ ਖੇਡਾਂ

ਅਮਰੀਕ ਸਿੰਘ  | April 19, 2023 11:56 PM
ਨਿਹੰਗ ਸਿੰਘ ਦਲਾਂ ਨੇ ਵਿਖਾਏ ਜੰਗਜੂ ਕਰਤਬ, ਗੱਤਕਾ ਟੀਮਾਂ ’ਚ ਹੋਏ ਮੁਕਾਬਲੇ
ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ, ਜੋ ਡੀਡੀਏ ਗਰਾਊਂਡ ਦਿੱਲੀ ਵਿਖੇ ਪੁੱਜਾ।
 
ਇਥੇ ਪੁੱਜ ਕੇ ਘੋੜਿਆਂ ਦੀਆਂ ਦੌੜਾਂ ਹੋਈਆਂ ਅਤੇ ਨਿਹੰਗ ਸਿੰਘਾਂ ਨੇ ਜੰਗਜੂ ਕਰਤਬ ਦਿਖਾਏ। ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਪੁੱਜੇ ਗੱਤਕਾ ਅਖਾੜਿਆਂ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿੱਚ ਗਤਕੇ ਦਾ ਪ੍ਰਦਰਸ਼ਨ ਕੀਤਾ। ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਅਤੇ ਜੇਤੂ ਰਹੇ ਖਿਡਾਰੀਆਂ ਨੂੰ ਪ੍ਰਮੁੱਖ ਸਖਸ਼ੀਅਤਾਂ ਨੇ ਸਨਮਾਨਿਤ ਕੀਤਾ।
 ਇਨ੍ਹਾਂ ਖੇਡਾਂ ਪ੍ਰਤੀ ਦਿੱਲੀ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੇ ਖਾਲਸਾਈ ਖੇਡਾਂ ਦਾ ਅਨੰਦ ਮਾਣਿਆ।

ਖਾਲਸਾਈ ਖੇਡਾਂ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸੀਨੀਅਰ ਅਕਾਲੀ ਆਗੂ ਸ. ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਸ ਗੁਰਮਿੰਦਰ ਸਿੰਘ ਮਠਾਰੂ, ਦਿੱਲੀ ਕਮੇਟੀ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ, ਸ. ਕੁਲਦੀਪ ਸਿੰਘ ਭੋਗਲ, ਸ. ਸੁਖਦੇਵ ਸਿੰਘ ਰਿਆਤ, ਬੀਬੀ ਮਨਦੀਪ ਕੌਰ ਬਖਸ਼ੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਨਿਹਾਲ ਸਿੰਘ ਸੁਰਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਜੱਸਾ ਸਿੰਘ, ਸ ਜਰਨੈਲ ਸਿੰਘ ਵਿਧਾਇਕ, ਮੈਨੇਜਰ ਸ. ਸੁਖਰਾਜ ਸਿੰਘ, ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਨਾ, ਸ. ਜਸਵੀਰ ਸਿੰਘ ਲੌਂਗੋਵਾਲ,  ਇੰਚਾਰਜ ਸ. ਮਨਜੀਤ ਸਿੰਘ, ਸ. ਕਰਤਾਰ ਸਿੰਘ, ਸ ਹਰਪਾਲ ਸਿੰਘ ਵਧੀਕ ਮੈਨੇਜਰ ਸ ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਆਦਿ ਹਾਜ਼ਰ ਸਨ।    

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ