Friday, May 17, 2024

Punjab

ਸਰਦਾਰ ਬੀਰਦਵਿੰਦਰ ਸਿੰਘ ਦਾ ਸਦੀਵੀ ਵਿਛੋੜਾ ਕਦੇ ਵੀ ਨਾ ਪੂਰਿਆ ਜਾ ਸਕਣ ਵਾਲ਼ਾ ਘਾਟਾ: ਰਾਜਿੰਦਰ ਸਿੰਘ ਬਡਹੇੜੀ

PUNJAB NEWS EXPRESS5 | June 30, 2023 11:12 PM
 
ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਆਖਿਆ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਣਾਏ ਹੋਏ ਦੇਸ਼ ਦੇ ਪ੍ਰੋੜ ਸਿਆਸਤਦਾਨ, ਸਿੱਖ ਕੌਮ ਦੇ ਮਹਾਨ ਚਿੰਤਕ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੂਰਨ ਨਿਧੜਕਤਾ ਤੇ  ਬੁਲੰਦੀ ਨਾਲ਼ ਸੂਬੇ ਦੇ ਧਾਰਮਿਕ, ਸਮਾਜਿਕ ਤੇ ਰਾਜਸੀ ਅਹਿਮ ਮਸਲਿਆਂ 'ਤੇ ਲੋਕਾਂ ਦੀ ਆਵਾਜ਼ ਬਣਦੇ ਰਹੇ ਵੱਡੇ ਭਾਅ ਜੀ ਸ. ਬੀਰਦਵਿੰਦਰ ਸਿੰਘ ਅੱਜ ਸਰੀਰਕ ਤੌਰ 'ਤੇ ਸਦੀਵੀ ਵਿਛੋੜਾ ਦੇ ਗਏ ਹਨ ।
 
ਸਰਦਾਰ ਸਾਹਿਬ, ਜੋ ਕਿ 1980 ਵਿੱਚ ਪਹਿਲੀ ਵਾਰ ਪੰਜਾਬ ਦੇ ਵਿਧਾਇਕ ਬਣੇ ਸਨ  ਅਤੇ ਦੂਜੀ ਵਾਰ ਹਲਕਾ ਖਰੜ ਤੋਂ ਵਿਧਾਇਕ ਬਣੇ ਉਨ੍ਹਾਂ ਨੂੰ ਸੂਬੇ ਦਾ ਡਿਪਟੀ ਸਪੀਕਰ ਹੋਣ ਦਾ ਵੀ ਮਾਣ ਹਾਸਲ ਹੋਇਆ। ਉਨ੍ਹਾਂ ਨੇ ਆਪਣੀਆਂ ਲਿਖਤਾਂ ਤੇ ਬੁਲੰਦ ਆਵਾਜ਼ ਨਾਲ ਪੰਜਾਬ ਦੀ ਜੋ ਨਿਸ਼ਕਾਮ ਸੇਵਾ ਕੀਤੀ, ਉਸ ਵਿੱਚ ਉਨ੍ਹਾਂ ਦਾ ਕੋਈ ਸਾਨੀ ਨਹੀਂ ਹੈ। ਬੇਸ਼ੱਕ ਸਾਡੇ ਗੰਦੇ ਸਿਆਸੀ ਸਿਸਟਮ ਨੇ ਉਨ੍ਹਾਂ ਨੂੰ ਹਮੇਸ਼ਾਂ ਨੁੱਕਰੇ ਲਾ ਕੇ ਰੱਖਿਆ, ਪਰ ਫਿਰ ਵੀ ਉਨ੍ਹਾਂ ਈਨ ਨਾ ਮੰਨੀ ਤੇ ਬੇਬਾਕ ਹੋ ਕੇ ਆਪਣੇ ਪੰਜਾਬ ਤੇ ਸਿੱਖ ਕੌਮ ਪ੍ਰਤੀ ਫ਼ਰਜ਼ਾਂ ਨੂੰ ਆਖਰੀ ਦਮ ਤੱਕ ਨਿਭਾਉਂਦੇ ਰਹੇ। ਇਸ ਕੋਹਿਨੂਰ ਹੀਰੇ ਦੇ ਖੁੱਸ ਜਾਣ ਦਾ ਬੇਹੱਦ ਦੁੱਖ ਹੈ। 
ਉਨ੍ਹਾਂ ਦੀ ਮੌਤ ਉੱਤੇ ਪਰਿਵਾਰ ਤੇ ਉਨ੍ਹਾਂ ਦੇ ਸਮੂਹ ਸਨੇਹੀਆਂ ਨਾਲ ਦਿਲੀ ਹਮਦਰਦੀ ਹੈ। ਵਾਹਿਗੁਰੂ ਵਿੱਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ