Friday, June 26, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਈ.ਟੀ.ਓ.

ਪੰਜਾਬ ਨਿਊਜ਼ ਐਕਸਪ੍ਰੈੱਸ | June 26, 2026 07:35 PM

ਚੰਡੀਗੜ੍ਹ, 26 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦਾ ਮਾਸਿਕ ਮਾਣਭੱਤਾ 2, 000 ਰੁਪਏ ਤੋਂ ਵਧਾ ਕੇ 10, 000 ਰੁਪਏ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਪੰਚਾਇਤੀ ਰਾਜ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵੱਲ ਮਹੱਤਵਪੂਰਨ ਕਦਮ ਦੱਸਿਆ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਣਭੱਤੇ ਵਿੱਚ ਪੰਜ ਗੁਣਾ ਵਾਧਾ ਮੁੱਖ ਮੰਤਰੀ ਵੱਲੋਂ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਉਹ ਸਤਿਕਾਰ ਅਤੇ ਸਮਰਥਨ ਮਿਲਣਾ ਜ਼ਰੂਰੀ ਹੈ ਜਿਸਦੇ ਉਹ ਹੱਕਦਾਰ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚ, ਸਰਕਾਰ ਅਤੇ ਪੇਂਡੂ ਨਾਗਰਿਕਾਂ ਵਿਚਕਾਰ ਸੰਪਰਕ ਦੀ ਪਹਿਲੀ ਕੜੀ ਵਜੋਂ ਕੰਮ ਕਰਦੇ ਹਨ ਅਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨ, ਸਥਾਨਕ ਮੁੱਦਿਆਂ ਨੂੰ ਹੱਲ ਕਰਨ ਅਤੇ ਜਨਤਕ ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਪਣੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਦੇ ਬਾਵਜੂਦ, ਉਹ ਸਾਲਾਂ ਤੋਂ ਥੋੜ੍ਹੇ ਜਿਹੇ ਮਾਣਭੱਤੇ ’ਤੇ ਕੰਮ ਕਰ ਰਹੇ ਹਨ।

ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਨਿਰੰਤਰ ਲੋਕ-ਕੇਂਦ੍ਰਿਤ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਮਾਣਭੱਤੇ ਵਿੱਚ ਹੋਇਆ ਇਹ ਵਾਧਾ ਨਾਲ ਨਾ ਸਿਰਫ਼ ਸਰਪੰਚਾਂ ਦਾ ਮਨੋਬਲ ਵਧਾਏਗਾ ਸਗੋਂ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ ਵਧੇਰੇ ਸਮਾਂ ਅਤੇ ਊਰਜਾ ਜੁਟਾਉਣ ਦੇ ਯੋਗ ਵੀ ਬਣਾਏਗਾ।

ਪੇਂਡੂ ਭਾਈਚਾਰਿਆਂ ਦੀ ਤਰਫ਼ੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਐਲਾਨ ਦੀ ਪੰਜਾਬ ਭਰ ਦੇ ਸਰਪੰਚਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ ਹੈ ਅਤੇ ਇਹ ਪਿੰਡ ਪੱਧਰ ’ਤੇ ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗਾ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਵਾਲੇ ਖੁਸ਼ਹਾਲ ਅਤੇ ਵਿਕਾਸਸ਼ੀਲ ਪੰਜਾਬ ਅਨੁਸਾਰ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਅਤੇ ਪਿੰਡਾਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: CM ਮਾਨ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ 'ਚ ਤਿੰਨ ਮਹੀਨੇ ਦੇ ਰਾਸ਼ਨ ਲਈ ਮਿਲੇਗੀ ਇੱਕੋ ਪਰਚੀ

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਜਥੇਬੰਦਕ ਢਾਂਚਾ ਭੰਗ

SIR ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕਰ ਸਕਦੀ ਹੈ ਕੋਸ਼ਿਸ਼, ਹਰ ਵਲੰਟੀਅਰ ਸੁਚੇਤ ਰਹੇ: CM ਮਾਨ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਤਹਿਤ "ਨਿੱਕੇ ਕਦਮ, ਵੱਡਾ ਵਿਕਾਸ" ਮੁਹਿੰਮ ਦਾ ਆਗਾਜ਼

ਪੰਜਾਬ ਪੁਲਿਸ ਦੇ ASI ਨੇ ਸਰਵਿਸ ਪਿਸਤੌਲ ਨਾਲ ਕੀਤੀ ਖ਼ੁਦਕੁਸ਼ੀ