Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 07:07 PM

- *ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ*
- *ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026 ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ