Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 05:44 PM

*— ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ*
*— ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*

ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ।

ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ - CM ਮਾਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਚੀਮਾ

ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸੰਧਵਾਂ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਈ

ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ: ਹਰਪਾਲ ਚੀਮਾ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ