Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 07:17 PM

*— ਦੋਸ਼ੀ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ*
*— ਗ੍ਰਿਫਤਾਰ ਦੋਸ਼ੀ ਜੋਗਾ ਸਿੰਘ ਲੰਮੇ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਸਾਲ 2002 ਵਿੱਚ ਉਸ ਵਿਰੁੱਧ ਪਹਿਲਾ ਕੇਸ ਦਰਜ ਕੀਤਾ ਗਿਆ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10, 000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ, ਜੋ ਅਪਰਾਧਿਕ ਤੱਤਾਂ ਨੂੰ ਡਿਲੀਵਰੀ ਲਈ ਅੰਤਰਰਾਸ਼ਟਰੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਮੁਲਜ਼ਮ ਜੋਗਾ ਸਿੰਘ ਨੂੰ ਚਾਰ ਗੈਰ-ਕਾਨੂੰਨੀ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਪੁਲਿਸ ਨੇ ਉਸਦੇ ਖੁਲਾਸੇ ਦੇ ਆਧਾਰ 'ਤੇ ਦੋ ਹੋਰ .30 ਬੋਰ ਪਿਸਤੌਲ ਬਰਾਮਦ ਕੀਤੇ।

ਅਗਲੇ ਆਪਰੇਸ਼ਨ ਦੌਰਾਨ, ਸੀਪੀ ਪੁਲਿਸ ਦੀਆਂ ਟੀਮਾਂ ਨੇ ਦੋਸ਼ੀ ਮਨਪ੍ਰੀਤ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਖੁਲਾਸੇ ਦੇ ਆਧਾਰ 'ਤੇ ਬਾਅਦ ਵਿੱਚ 1 ਕਿਲੋ ਅਫੀਮ ਅਤੇ 10, 000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਜੋਗਾ ਸਿੰਘ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਚਲਾ ਰਿਹਾ ਸੀ, ਜਦੋਂ ਕਿ ਦੋਸ਼ੀ ਮਨਪ੍ਰੀਤ ਸਿੰਘ ਸਾਂਝੇ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਚਲਾ ਰਿਹਾ ਸੀ। ਦੋਸ਼ੀ ਜੋਗਾ ਸਿੰਘ ਇੱਕ ਆਦਤਨ ਅਪਰਾਧੀ ਹੈ ਜਿਸਦੇ ਖਿਲਾਫ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ, ਕਪੂਰਥਲਾ ਅਤੇ ਲੁਧਿਆਣਾ ਦਿਹਾਤੀ ਵਿੱਚ ਪਹਿਲਾਂ ਹੀ ਕਤਲ, ਅਸਲਾ ਐਕਟ, ਐਨਡੀਪੀਐਸ ਐਕਟ, ਚੋਰੀ, ਡਕੈਤੀ ਅਤੇ ਲੁੱਟ ਨਾਲ ਸਬੰਧਤ 21 ਅਪਰਾਧਿਕ ਮਾਮਲੇ ਦਰਜ ਹਨ।

ਦੱਸਣਯੋਗ ਹੈ ਕਿ ਦੋਸ਼ੀ ਜੋਗਾ ਸਿੰਘ ਆਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਸਾਲ 2002 ਵਿੱਚ ਉਸ ਵਿਰੁੱਧ ਅਸਲਾ ਐਕਟ ਤਹਿਤ ਪਹਿਲਾ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਜੋਗਾ ਸਿੰਘ ਵਿਰੁੱਧ ਦਰਜ ਕੀਤੇ ਗਏ ਪਿਛਲੇ ਮਾਮਲਿਆਂ ਵਿੱਚ ਥਾਣਾ ਖਾਲੜਾ, ਤਰਨ ਤਾਰਨ ਵਿਖੇ 2019 ਨੂੰ ਦਰਜ ਐਫਆਈਆਰ ਨੰਬਰ 23 ਵੀ ਸ਼ਾਮਲ ਹੈ। ਇਹ ਮਾਮਲਾ ਇੱਕ ਘਟਨਾ ਨਾਲ ਸਬੰਧਤ ਹੈ ਜਿਸ ਵਿੱਚ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਰਾਵੀ ਦਰਿਆ ਦੇ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਉਸ ਦੇ ਸਾਥੀ ਦੀ ਦਰਿਆ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਡੁੱਬ ਕੇ ਮੌਤ ਹੋ ਗਈ ਸੀ।

ਇਸ ਸਬੰਧੀ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 162 ਮਿਤੀ 17.07.2026 ਨੂੰ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 126 ਮਿਤੀ 17.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਥਾਣਾ ਛਾਉਣੀ ਵਿਖੇ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

23 ਹੋਰ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, ਜਲ ਸਰੋਤ ਮੰਤਰੀ ਵੱਲੋਂ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਮੰਗਾਂ ਦਾ ਜਲਦ ਹੋਵੇਗਾ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ