Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Punjab

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 05:58 PM

- *ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਡਿਜੀਟਲ ਸਬੂਤਾਂ, ਖੇਪਾਂ ਦੀਆਂ ਵੀਡੀਓਜ਼ ਅਤੇ ਵਿੱਤੀ ਲੈਣ-ਦੇਣ ਸਬੰਧੀ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ: ਡੀਜੀਪੀ ਗੌਰਵ ਯਾਦਵ*
- *ਪਾਕਿਸਤਾਨੀ ਮਾਰਕਿੰਗ ਵਾਲੀ ਮੋਹਰ ਲੱਗੇ ਪੈਕੇਟ ਵੀ ਬਰਾਮਦ ਕੀਤੇ ਗਏ: ਐਸਐਸਪੀ ਮਨਪ੍ਰੀਤ ਸਿੰਘ*

ਚੰਡੀਗੜ੍ਹ/ਪਠਾਨਕੋਟ, 14 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪਠਾਨਕੋਟ ਪੁਲਿਸ ਨੇ ਦੋ-ਪੜਾਵਾਂ ਵਿੱਚ ਚਲਾਏ ਆਪ੍ਰੇਸ਼ਨ ਦੌਰਾਨ ਇੱਕ ਔਰਤ ਸਮੇਤ ਦੋ ਸੰਚਾਲਕਾਂ ਨੂੰ 7.823 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸਦੀ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡਿਜੀਟਲ ਅਤੇ ਤਕਨੀਕੀ ਵਿਸ਼ਲੇਸ਼ਣ ਸਮੇਤ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਪਠਾਨਕੋਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਸਪੈਸ਼ਲ ਬ੍ਰਾਂਚ ਪਠਾਨਕੋਟ ਦੀ ਇੱਕ ਟੀਮ ਨੇ ਸ਼ੱਕੀ ਗੁਰਪੰਥ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 590 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਉਸ ਤੋਂ ਲਗਾਤਾਰ ਕੀਤੀ ਗਈ ਪੁੱਛਗਿੱਛ ਅਤੇ ਉਸਦੇ ਮੋਬਾਈਲ ਫੋਨ ਦੀ ਫੋਰੈਂਸਿਕ ਜਾਂਚ ਤੋਂ ਬਾਅਦ, ਪੁਲਿਸ ਟੀਮਾਂ ਨੇ ਸੁਰਾਗ ਹਾਸਲ ਕੀਤੇ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਇੱਕ ਕਿਰਾਏ ਦੇ ਮਕਾਨ 'ਤੇ ਛਾਪਾ ਮਾਰਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਛਾਪੇ ਦੌਰਾਨ ਉਸਦੀ ਮਹਿਲਾ ਸਾਥਣ, ਹਰਮਨਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ 7.233 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 7.823 ਕਿਲੋਗ੍ਰਾਮ ਹੋ ਗਈ।

ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਰਹੱਦ ਪਾਰਲੇ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਪਾਕਿਸਤਾਨੀ ਮਾਰਕਿੰਗ ਵਾਲੀ ਵਿਸ਼ੇਸ਼ ਮੋਹਰ ਲੱਗੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਡਿਜੀਟਲ ਅਤੇ ਤਕਨੀਕੀ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨਾਲ ਸਬੰਧਤ ਵੀਡੀਓਜ਼ ਦੇ ਨਾਲ-ਨਾਲ ਵਿੱਤੀ ਲੈਣ-ਦੇਣ ਅਤੇ ਖਾਤਿਆਂ ਦੇ ਵੇਰਵੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਸ ਸਬੰਧੀ, ਥਾਣਾ ਸਦਰ, ਪਠਾਨਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਮਿਤੀ 12.10.2026 ਨੂੰ ਐਫਆਈਆਰ ਨੰਬਰ 155 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ GST ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼

ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ