Thursday, August 13, 2026

Punjab

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਜਣੇ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 13, 2026 07:03 PM

- ਗ੍ਰਿਫ਼ਤਾਰ ਦੋਸ਼ੀ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ: ਡੀ.ਜੀ.ਪੀ. ਗੌਰਵ ਯਾਦਵ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਸੱਤ ਗ਼ੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀ ਪਿੰਡ ਡੱਲ, ਤਰਨ ਤਾਰਨ; ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਡੋਕੇ, ਅੰਮ੍ਰਿਤਸਰ ਦਿਹਾਤੀ; ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ, ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ .30 ਬੋਰ (ਮੇਡ ਇਨ ਚਾਈਨਾ) ਅਤੇ ਤਿੰਨ 9ਐਮਐਮ (ਮੇਡ ਇਨ ਆਸਟ੍ਰੀਆ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਕੇ ਇਨ੍ਹਾਂ ਨੂੰ ਅੱਗੇ ਅੰਮ੍ਰਿਤਸਰ ਤੇ ਤਰਨ ਤਾਰਨ ਇਲਾਕੇ ਵਿੱਚ ਸਪਲਾਈ ਕਰਦੇ ਸਨ।

ਡੀ.ਜੀ.ਪੀ. ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਵਿਦੇਸ਼ੀ ਸਮਗਲਰਾਂ ਨਾਲ ਸਬੰਧਾਂ ਦੀ ਜਾਂਚ-ਪੜਤਾਲ ਅਤੇ ਵਿਆਪਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪ੍ਰਾਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਗਟ ਉਰਫ਼ ਪੱਗਾ, ਜਨਬਰ ਸਿੰਘ ਅਤੇ ਬਲਵਿੰਦਰ ਉਰਫ਼ ਬਿੱਲਾ ਨੂੰ ਪੰਜ ਗ਼ੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਗਟ ਉਰਫ਼ ਪੱਗਾ ਅਤੇ ਬਲਵਿੰਦਰ ਉਰਫ਼ ਬਿੱਲਾ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ 'ਤੇ ਪੁਲਿਸ ਨੇ ਉਨ੍ਹਾਂ ਵੱਲੋਂ ਦੱਸੀ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਦੂਜੇ ਆਪ੍ਰੇਸ਼ਨ ਵਿੱਚ ਸੀ.ਪੀ. ਨੇ ਦੱਸਿਆ ਕਿ ਖ਼ਾਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀ ਅਮਨਦੀਪ ਉਰਫ਼ ਅਮਨ ਅਤੇ ਬਲਵਿੰਦਰ ਉਰਫ਼ ਕਾਲਾ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 2.03 ਕਿਲੋ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐੱਫ.ਆਈ.ਆਰ. ਨੰਬਰ 250 ਮਿਤੀ 11.08.2026 ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 179 ਮਿਤੀ 10.08.2026 ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ, ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ : ਛੀਨਾ

SIR 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਬੀਜ ਘੁਟਾਲਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ

ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ