Friday, August 07, 2026

Punjab

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਜਣੇ 21 ਕਿਲੋ ਹੈਰੋਇਨ, ICE ਅਤੇ ਪਿਸਤੌਲ ਸਮੇਤ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 07:57 PM

— *ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ*
— *ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ*

ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ, ਜਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕੀਤੀ ਸੀ, ਜੋ ਅੱਗੇ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰਲੇ ਇਸ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਪਹਿਲਾਂ ਮੁਲਜ਼ਮ ਗਗਨ ਉਰਫ਼ ਡਿਸ਼ਕਾ ਅਤੇ ਜਸਪਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੂੰ 1.01 ਕਿਲੋ ਹੈਰੋਇਨ ਅਤੇ 970 ਗ੍ਰਾਮ ਆਈਸੀਈ ਬਰਾਮਦ ਕਰਨ ਵਿੱਚ ਵੀ ਸਫ਼ਲਤਾ ਮਿਲੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਅਤੇ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਖਪ੍ਰੀਤ ਉਰਫ਼ ਸੁੱਖ, ਅਭਿਸ਼ੇਕ ਸਭਰਵਾਲ ਉਰਫ਼ ਅਭੀ ਅਤੇ ਮਨਪ੍ਰੀਤ ਉਰਫ਼ ਮੰਨੂ ਨੂੰ 20.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਪ੍ਰੀਤ ਉਰਫ਼ ਸੁੱਖ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6, 7, 8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 22-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29.07.2026 ਦਰਜ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਸੁਖਬੀਰ ਬਾਦਲ ਅਤੇ PM ਮੋਦੀ ਮਿਲਣੀ: ਕੀ ਅਕਾਲੀ-ਭਾਜਪਾ ਗਠਜੋੜ ਦੇ ਸੰਕੇਤ ?

ਰੇਲਵੇ ਟਰੈਕ 'ਤੇ ਕਾਰ ਖੜ੍ਹੀ ਕਰਨ ਵਾਲਾ ASI ਸਸਪੈਂਡ

ਘੱਟ ਗਿਣਤੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਉਠਾਇਆ ਜਾਵੇਗਾ: ਜਤਿੰਦਰ ਮਸੀਹ ਗੌਰਵ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਸੱਤ ਮਹੀਨਿਆਂ ਵਿੱਚ NDPS ਐਕਟ ਤਹਿਤ 1201 ਮਾਮਲੇ ਦਰਜ, 1,440 ਨਸ਼ਾ ਤਸਕਰ ਗ੍ਰਿਫ਼ਤਾਰ

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਮੁੱਦੇ 'ਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ