Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 18, 2026 05:16 PM

- *ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਗੌਰਵ ਯਾਦਵ*
- *ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ (21) ਅਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ (23) ਦੋਵੇਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਗੁਰਪ੍ਰੀਤ ਸਿੰਘ ਉਰਫ਼ ਗੋਪੀ (24)ਵਾਸੀ ਪਿੰਡ ਹਰਦੋਵਾਲ, ਕਲਾਨੌਰ, ਗੁਰਦਾਸਪੁਰ; ਕੁਲਜੀਤ ਸਿੰਘ (39) ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (40), ਵਾਸੀ ਪਿੰਡ ਰਣੀਆਂ, ਅੰਮ੍ਰਿਤਸਰ; ਅਮਨ ਰਾਣਾ ਉਰਫ਼ ਚੀਨੀ (20) ਵਾਸੀ ਛੇਹਰਟਾ, ਅੰਮ੍ਰਿਤਸਰ; ਸ਼ਰਨਜੀਤ ਸਿੰਘ ਉਰਫ਼ ਸੰਨੀ (29) ਵਾਸੀ ਪਿੰਡ ਕਿਰਲਗੜ੍ਹ, ਅੰਮ੍ਰਿਤਸਰ; ਅਤੇ ਤਰਨਤਾਰਨ ਦੇ ਪਿੰਡ ਮਾਲੀਆ ਦੇ ਰਹਿਣ ਵਾਲੇ ਅਜੈ ਸਿੰਘ (23) ਵਜੋਂ ਹੋਈ ਹੈ।

ਬਰਾਮਦ ਹਥਿਆਰਾਂ ਵਿੱਚ ਚਾਰ .30 ਬੋਰ (ਚੀਨ ਦੇ ਬਣੇ), ਚਾਰ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ ਜ਼ਿਗਾਨਾ, ਇੱਕ 9 ਐਮਐਮ ਗਲੌਕ (ਆਸਟ੍ਰੀਆ ਦਾ ਬਣਿਆ) ਅਤੇ ਇੱਕ 9 ਐਮਐਮ (ਆਸਟ੍ਰੀਆ ਦਾ ਬਣਿਆ) ਅਤੇ ਅੱਠ ਜ਼ਿੰਦਾ ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼ੀ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਵਿੱਚ ਸਪਲਾਈ ਕੀਤੇ ਜਾਣੇ ਸਨ, ਜਿਨ੍ਹਾਂ ਦੀ ਵਰਤੋਂ ਜਬਰੀ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਹੋਣੀ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹਥਿਆਰਾਂ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਾਪਤ ਹੋਈ ਗੁਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਗੁਲਾਬਜੀਤ ਉਰਫ਼ ਪ੍ਰਿੰਸ ਅਤੇ ਹਰਪ੍ਰੀਤ ਉਰਫ਼ ਪ੍ਰੀਤ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨੂੰ ਚਾਰ ਪਿਸਤੌਲਾਂ ਸਣੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਅੱਗੇ ਉਸਦੇ ਦੋ ਸਾਥੀਆਂ ਕੁਲਜੀਤ ਸਿੰਘ ਅਤੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਰਪ੍ਰੀਤ ਉਰਫ਼ ਗੋਪੀ ਨੇ ਖੁਲਾਸਾ ਕੀਤਾ ਕਿ ਉਹ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਗੈਂਗਸਟਰ ਦੇ ਸੰਪਰਕ ਵਿੱਚ ਸੀ, ਜੋ ਉਨ੍ਹਾਂ ਲਈ ਅਟਾਰੀ ਸੈਕਟਰ ਵਿੱਚ ਵੱਖ-ਵੱਖ ਥਾਵਾਂ 'ਤੇ ਡਰੋਨ ਰਾਹੀਂ ਭੇਜੀ ਜਾਂਦੀ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਅਮਨ ਰਾਣਾ ਉਰਫ਼ ਚੀਨੀ ਅਤੇ ਸ਼ਰਨਜੀਤ ਉਰਫ਼ ਸੰਨੀ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਪਿਸਤੌਲ ਸਮੇਤ ਮੁਲਜ਼ਮ ਅਜੈ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਾਂਚ ਅਨੁਸਾਰ ਮੁਲਜ਼ਮ ਹਰਪ੍ਰੀਤ ਉਰਫ਼ ਪ੍ਰੀਤ, ਗੁਰਪ੍ਰੀਤ ਉਰਫ਼ ਗੋਪੀ, ਸ਼ਰਨਜੀਤ ਉਰਫ਼ ਸੰਨੀ ਅਤੇ ਅਜੈ ਸਿੰਘ ਪਹਿਲਾਂ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਚੋਰੀ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਤਿੰਨ ਵੱਖ-ਵੱਖ ਮਾਮਲੇ - ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਏਅਰਪੋਰਟ ਵਿਖੇ ਐਫਆਈਆਰ ਨੰਬਰ 14 ਮਿਤੀ 01-06-2026, ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਸਦਰ ਵਿਖੇ ਐਫਆਈਆਰ ਨੰਬਰ 122 ਮਿਤੀ 10-06-2026 ਅਤੇ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 133 ਮਿਤੀ 16-06-2026 ਨੂੰ ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ ਪ੍ਰਭਾਵੀ ਸਾਧਨ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਤਹਿਤ ਸੂਬਿਆਂ ਨਾਲ ਸਾਂਝੀ ਕਾਰਵਾਈ ਸਦਕਾ ਗੈਂਗਸਟਰਾਂ, ਤਸਕਰਾਂ ਅਤੇ ਅੱਤਵਾਦੀਆਂ 'ਤੇ ਕੱਸੀ ਨਕੇਲ

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਮਾਨ

ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ