Thursday, June 04, 2026

Punjab

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 03, 2026 08:41 PM

— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
— ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨ ਦਾ ਬਣਿਆ), ਦੋ 9 ਐਮਐਮ ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇੱਕ 9 ਐਮਐਮ ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ 'ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਹੋਰ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ, ਪੁਲਿਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸੁਖਦੇਵ ਉਰਫ਼ ਸੁੱਖ ਪੁਲਿਸ ਥਾਣਾ ਛੇਹਰਟਾ ਵਿਖੇ ਦਰਜ ਪਹਿਲਾਂ ਹੀ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਉਸਦੇ ਚਾਰ ਸਾਥੀਆਂ ਨੂੰ ਪਹਿਲਾਂ ਸੱਤ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਐਫਆਈਆਰ ਨੰ. 115 ਮਿਤੀ 26-05-2026 ਨੂੰ ਅਤੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰ. 93 ਮਿਤੀ 29-05-2026 ਦਰਜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਬੈਂਸ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

MRSAFPI ਦੇ ਦੋ ਕੈਡਿਟਾਂ ਨੇ AFCAT ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ CDS ਪ੍ਰੀਖਿਆ ਵੀ ਕੀਤੀ ਪਾਸ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ - ਨਾਇਬ ਸਿੰਘ ਸੈਣੀ