Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਕਟਾਰੂਚੱਕ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 07:03 PM

- ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਤਾਸ਼ ਅਤੇ ਮਾਖਨਪੁਰ ਦਾ ਕੀਤਾ ਵਿਸ਼ੇਸ਼ ਦੌਰਾ
- ਤਾਸ਼-ਮਾਖਣਪੁਰ-ਕੋਹਲਿਆ ਮੁੱਖ ਮਾਰਗ ਦੀ ਚੌੜਾਈ 10 ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ : ਲਾਲ ਚੰਦ ਕਟਾਰੂਚੱਕ
- ਸੜਕ ਦਾ ਨਿਰਮਾਣ ਮਿਆਰੀ ਸਮੱਗਰੀ ਨਾਲ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ/ਪਠਾਨਕੋਟ, ਸਤੰਬਰ 22 : ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਸਬੰਧਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਭੋਆ ਵਿੱਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੀ ਚੌੜਾਈ ਪਹਿਲਾਂ ਕਰੀਬ 10 ਫੁੱਟ ਸੀ, ਜਿਸ ਨੂੰ ਹੁਣ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਚੌੜਾ ਹੋਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕ ਦੀ ਘੱਟ ਚੌੜਾਈ ਕਾਰਨ ਪਹਿਲਾਂ ਕਿਸਾਨਾਂ ਨੂੰ ਆਪਣੀ ਫ਼ਸਲ, ਖ਼ਾਸ ਕਰਕੇ ਗੰਨਾ ਅਤੇ ਹੋਰ ਖੇਤੀਬਾੜੀ ਉਤਪਾਦ, ਮੰਡੀਆਂ ਤੱਕ ਲਿਜਾਣ ਸਮੇਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੜਕ ਦੀ ਚੌੜਾਈ ਵਧਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਆਸਾਨੀ ਹੋਵੇਗੀ।

ਉਨ੍ਹਾਂ ਨੇ ਨਿਰਮਾਣ ਕਾਰਜ ਕਰ ਰਹੇ ਠੇਕੇਦਾਰ ਨੂੰ ਹਿਦਾਇਤ ਕੀਤੀ ਕਿ ਸੜਕ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਨਿਰਮਾਣ ਦੌਰਾਨ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੜਕ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਕਰਕੇ ਇਸ ਨੂੰ ਲੋਕਾਂ ਦੀ ਆਵਾਜਾਈ ਲਈ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਸਰਪੰਚ ਮਾਖਣਪੁਰ ਮੰਗਾ, ਸਰਪੰਚ ਡੇਰਾ ਬਸਤੀ ਮਾਖਣਪੁਰ ਗੁਰਮੇਜ ਸਿੰਘ, ਸੂਬੇਦਾਰ ਸੋਹਣ ਮਾਖਣਪੁਰ, ਅਮਰੀਕ ਸਿੰਘ, ਲਵਲੀ ਮੰਜ਼ੀਰੀ ਤੋਂ ਇਲਾਵਾ ਸਥਾਨਕ ਵਸਨੀਕ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ; ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਅਮਰਜੀਤ ਚਾਵਲਾ ਮਾਮਲੇ 'ਚ SGPC ਨੇ ਬਣਾਈ 4 ਮੈਂਬਰੀ ਕਮੇਟੀ